ਲੌਂਗੋਵਾਲ, 2 ਸਤੰਬਰ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਪੁੱਤਰੀ ਅਤੇ ਡਾ. ਇੰਦਰਜੀਤ ਕੌਰ ਪਿੰਗਲਵਾੜਾ ਦੇ ਭਾਣਜੀ ਬੀਬਾ ਗੁਰਮਨ ਕੌਰ ਨਮਿਤ ਅੰਤਿਮ ਅਰਦਾਸ ਸਥਾਨਕ ਅਨਾਜ ਮੰਡੀ ਲੌਂਗੋਵਾਲ ਵਿਖੇ ਹੋਈ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰ ਤੋੜ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ | ਸ੍ਰੀ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਅਕਾਲੀ ਦਲ ਨੇ ਅਰਦਾਸ ਬੇਨਤੀ ਕੀਤੀ ਅਤੇ ਭਾਈ ਮਨਦੀਪ ਸਿੰਘ ਕਥਾਵਾਚਕ ਨੇ ਹੁਕਮਨਾਮਾ ਲਿਆ | ਵਰ੍ਹਦੇ ਮੀਂਹ ਦੇ ਬਾਵਜੂਦ ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਬੀਬਾ ਗੁਰਮਨ ਕੌਰ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਜਿਹੇ ਮੌਕੇ ਮਾਪਿਆਂ ਲਈ ਬੇਹੱਦ ਦੁਖਦਾਈ ਹੁੰਦੇ ਹਨ ਜਦੋਂ ਨੌਜਵਾਨ ਬੱਚੇ ਬੇਵਕਤੇ ਚਲੇ ਜਾਣ | ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਲਈ ਕਿਹਾ | ਉਨ੍ਹਾਂ ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਵਰਿੰਦਰਪਾਲ ਗਰਗ ਓ.ਐੱਸ.ਡੀ. ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਐਡ. ਵਰਿੰਦਰ ਗੋਇਲ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਭਾਜਪਾ ਆਗੂ ਅਰਵਿੰਦ ਖੰਨਾ, ਜਗਜੀਤ ਸਿੰਘ ਦਰਦੀ ਚੜ੍ਹਦੀ ਕਲਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਐਡ. ਇਕਬਾਲ ਸਿੰਘ ਝੂੰਦਾ, ਵਿਨਰਜੀਤ ਸਿੰਘ ਗੋਲਡੀ, ਸੁਖਵਿੰਦਰ ਸਿੰਘ ਫ਼ੁੱਲ ਇੰਚਾਰਜ ਉਪ ਦਫ਼ਤਰ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਏ.ਪੀ ਸਿੰਘ ਬਾਬਾ, ਰਾਮ ਪਾਲ ਸਿੰਘ ਬਹਿਣੀਵਾਲ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਪਰਮਜੀਤ ਕੌਰ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ, ਦਰਬਾਰਾ ਸਿੰਘ ਗੁਰੂ, ਜਸਟਿਸ ਨਿਰਮਲ ਸਿੰਘ, ਜਥੇ ਜਰਨੈਲ ਸਿੰਘ, ਚਰਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸੁਖਵੰਤ ਸਿੰਘ ਸਰਾਓ, ਕਾਂਗਰਸੀ ਆਗੂ ਰਜਿੰਦਰ ਸਿੰਘ ਰਾਜਾ, ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ, ਕਾਂਗਰਸੀ ਆਗੂ ਰਜਿੰਦਰ ਦੀਪਾ, ਐਡ. ਗੁਰਤੇਗ ਸਿੰਘ, ਪ੍ਰੀਤਮ ਸਿੰਘ ਜੌਹਲ, ਗੁਰਨੈਬ ਸਿੰਘ ਰਾਮਪੁਰਾ, ਹਰਜੀਤ ਸਿੰਘ ਸੰਜੂਮਾ, ਅਮਰਜੀਤ ਸਿੰਘ ਗਿੱਲ, ਸਤਿਗੁਰ ਸਿੰਘ ਨਮੋਲ, ਡਾ. ਰੂਪ ਸਿੰਘ ਸ਼ੇਰੋਂ, ਸਰਪੰਚ ਸੁਖਦੇਵ ਸਿੰਘ ਅਮਰੂ ਕੋਟੜਾ, ਲੈਕ. ਮਲਕੀਤ ਸਿੰਘ ਗਾਂਧੀ, ਭਗਵੰਤ ਸਿੰਘ, ਰਣਜੀਤ ਸਿੰਘ ਛਾਜਲਾ ਹਾਜ਼ਰ ਸਨ |