11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

'ਆਪ' ਆਗੂ ਕੌਂਸਲਰ ਪੁਸ਼ਪਿੰਦਰ ਸ਼ਰਮਾ ਸੋਮਾ ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 04-09-2025
ਧੂਰੀ, 3 ਸਤੰਬਰ (ਲਖਵੀਰ ਸਿੰਘ ਧਾਂਦਰਾ) - ਆਮ ਆਦਮੀ ਪਾਰਟੀ ਵਲੋਂ ਹਲਕਾ ਧੂਰੀ ਦੇ ਸੀਨੀਅਰ ਆਗੂ ਪੁਸ਼ਪਿੰਦਰ ਸ਼ਰਮਾ ਸੋਮਾ ਐੱਮ ਸੀ ਨੂੰ ਵਪਾਰ ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਤੋਂ ਬਾਅਦ ਸ਼ਹਿਰ ਧੂਰੀ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਨਿਯੁਕਤੀ 'ਤੇ ਪੁਸ਼ਪਿੰਦਰ ਸ਼ਰਮਾ ਸੋਮਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ , ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਨਿਯੁਕਤੀ 'ਤੇ ਧੂਰੀ ਦੇ ਵਪਾਰੀਆਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਪੁਸ਼ਪਿੰਦਰ ਸ਼ਰਮਾ ਸੋਮਾ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਦੇ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਹੋਰ ਤੇਜ਼ੀ ਨਾਲ ਹੱਲ ਹੋਣਗੀਆਂ | ਇਸ ਮੌਕੇ ਸ਼ਹਿਰ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਸਮੁੱਚੀ ਲੀਡਰਸ਼ਿਪ ਦਾ ਵੀ ਦਿਲੋਂ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬੈਂਕ ਦੇ ਮੁਲਾਜ਼ਮਾਂ ਵਲੋਂ ਹੜ੍ਹ ਪੀੜਤਾਂ ਲਈ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਹੀ ਸੂਬੇ ਦੇ ਲੋਕਾਂ ਨੂੰ ਹੜ੍ਹਾਂ ਦਾ ਸਾਹਮਣਾ ਕਰਨਾ ਪੈ ਰਿਹੈ - ਵਿਨਰਜੀਤ ਸਿੰਘ ਗੋਲਡੀ...
Ad Position 24