11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬਜ਼ੁਰਗਾਂ ਤੇ ਬੱਚਿਆਂ ਨੂੰ ਘੱਗਰ ਦਰਿਆ ਨੇੜੇ ਨਾ ਜਾਣ ਦੀ ਸਲਾਹ

Ad Position 21
No active advertisement
ਅਜੀਤ ਡੈਸਕ 04-09-2025
ਖਨੌਰੀ, 3 ਸਤੰਬਰ (ਬਲਵਿੰਦਰ ਸਿੰਘ ਥਿੰਦ) - ਲਗਾਤਾਰ ਹੋ ਰਹੀ ਬਾਰਸ਼ ਕਾਰਨ ਘੱਗਰ ਦਰਿਆ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਖਨੌਰੀ ਨੇੜਲੇ ਪਿੰਡ ਬਨਾਰਸੀ, ਬਾਓਪਰ, ਨਵਾਗਾਓਾ, ਜਸਵੰਤਪੁਰਾ ਉਰਫ ਹੋਤੀਪੁਰ, ਅਨਦਾਨਾ, ਸ਼ਾਹਪੁਰ ਥੇੜ੍ਹੀ, ਚਾਂਦੂ, ਮੰਡਵੀ, ਬੰਗਾਂ, ਖਨੌਰੀ ਕਲਾਂ, ਹਮੀਰਗੜ੍ਹ, ਸੁਰਜਨਭੈਣੀ, ਭੂੰਦੜਭੈਣੀ, ਸਲੇਮਗੜ੍ਹ, ਮਕੋਰੜ ਸਾਹਿਬ, ਫੂਲਦ, ਗਨੌਟਾ, ਘਮੂਰਘਾਟ, ਰਾਮਪੁਰਾ ਗੁੱਜਰਾਂ, ਹਾਂਡਾ, ਕੁੰਦਨੀ, ਵਜੀਦਪੁਰ, ਕਬੀਰਪੁਰ, ਕੜੈਲ, ਬੁਸਹਿਰਾ, ਮੂਨਕ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਬਜ਼ੁਰਗ ਅਤੇ ਬੱਚੇ ਦਰਿਆ ਦੇ ਨੇੜੇ ਨਾ ਜਾਣ ਅਤੇ ਨਾ ਹੀ ਆਪਣੇ ਪਸ਼ੂਆਂ ਨੂੰ ਦਰਿਆ ਨੇੜੇ ਲੈ ਕੇ ਜਾਣ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਲਾਹਕਾਰੀ ਜਾਰੀ ਕਰਦੇ ਹੋਏ ਇਹਨਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਉੱਤੇ ਯਕੀਨ ਨਾ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸਹਿਯੋਗ ਕਰਨ | ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਉਹਨਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹਨ | ਉਹਨਾਂ ਕਿਹਾ ਕਿ ਦਰਿਆ ਵਿੱਚ ਇਸ ਵੇਲੇ ਪਾਣੀ ਦਾ ਪੱਧਰ 748.7 ਫੁੱਟ ਹੈ, ਜੋ ਕਿ ਖਤਰੇ ਦੇ ਨਿਸ਼ਾਨ 748 ਫੁੱਟ ਤੋਂ ਜਿਆਦਾ ਹੈ | ਉਹਨਾਂ ਕਿਹਾ ਕਿ ਸਾਲ 2023 ਵਿੱਚ ਘੱਗਰ ਦਰਿਆ ਵਿੱਚ 753 ਫੁੱਟ ਉੱਤੇ ਪਾੜ ਪਏ ਸਨ | ਦਰਿਆ ਦੇ ਆਲੇ ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, 15 ਸੰਵੇਦਨਸ਼ੀਲ ਥਾਵਾਂ, ਜਿੱਥੇ 2023 ਵਿੱਚ ਪਾੜ ਪਿਆ ਸੀ ਅਤੇ ਦਰਿਆ ਦੇ ਨਾਲ ਲੱਗਦੇ ਹੋਰ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਜੰਬੋ ਬੈਗਾਂ ਸਮੇਤ ਰੇਤ ਦੀਆਂ ਬੋਰੀਆਂ ਨਾਲ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਪਿਛਲੇ ਤਿੰਨ ਦਿਨਾਂ ਤੋਂ ਠੀਕਰੀ ਪਹਿਰੇ ਵੀ ਸ਼ੁਰੂ ਕੀਤੇ ਹੋਏ ਹਨ | ਡਰੇਨੇਜ ਵਿਭਾਗ, ਮਾਲ ਵਿਭਾਗ, ਮੰਡੀ ਬੋਰਡ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ, ਸਥਾਨਕ ਪਿੰਡ ਵਾਸੀਆਂ ਸਮੇਤ, ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਲਗਾਤਾਰ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ | ਇਸ ਤੋਂ ਇਲਾਵਾ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ 'ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਵੀ ਦਿੱਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਲੋਕਤੰਤਰੀ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ -... ਅਗਲੀ ਖ਼ਬਰ ਬੈਂਕ ਦੇ ਮੁਲਾਜ਼ਮਾਂ ਵਲੋਂ ਹੜ੍ਹ ਪੀੜਤਾਂ ਲਈ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ
Ad Position 24