11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮੀਂਹ ਕਾਰਨ ਘਰ ਦੀ ਛੱਤ ਡਿੱਗੀ

Ad Position 21
No active advertisement
ਅਜੀਤ ਡੈਸਕ 04-09-2025
ਛਾਜਲੀ, 3 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਇਲਾਕੇ ਵਿਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਡੁੱਬਣ ਨਾਲ ਵੱਡਾ ਨੁਕਸਾਨ ਹੋਇਆ ਹੈ | ਕਈ ਪਿੰਡਾਂ ਵਿਚ ਸੜਕਾਂ 'ਤੇ ਖੜ੍ਹੇ ਪਾਣੀ ਨੇ ਆਵਾਜਾਈ ਨੂੰ ਪ੍ਰਭਾਵਿਤ ਕੀਤਾ ਹੈ | ਇਸੇ ਦੌਰਾਨ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆ ਵਿਚ ਭਾਰੀ ਬਰਸਾਤ ਕਾਰਨ ਇੱਕ ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿਗ ਗਈ | ਖ਼ੁਸ਼ਕਿਸਮਤੀ ਨਾਲ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ ਅੰਦਰ ਪਿਆ ਸਮਾਨ ਟੁੱਟ ਭੱਜ ਗਿਆ | ਪੀੜਤ ਤੇਜਾ ਸਿੰਘ ਨੇ ਦੱਸਿਆ ਕਿ ਅਚਾਨਕ ਛੱਤ ਡਿੱਗਣ ਨਾਲ ਵੱਡਾ ਹਾਦਸਾ ਹੋ ਸਕਦਾ ਸੀ ਪਰ ਪ੍ਰਮਾਤਮਾ ਦੀ ਕਿਰਪਾ ਨਾਲ ਉਹ ਕਮਰੇ ਤੋਂ ਬਾਹਰ ਸਨ | ਪਿੰਡ ਦੇ ਸਾਬਕਾ ਸਰਪੰਚ ਲੱਖੀ ਸਿੰਘ ਨੇ ਸਰਕਾਰ ਕੋਲ ਪੀੜਤ ਪਰਿਵਾਰ ਲਈ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਰਿੰਦਰਪਾਲ ਸਿੰਘ ਟੀਟੂ ਦੇ ਸੱਸ ਹਰਦੇਵ ਕੌਰ ਨਮਿਤ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ਬਰਸਾਤੀ ਪਾਣੀ ਨੇ ਸਰਕਾਰੀ ਅਦਾਰਿਆਂ 'ਤੇ ਵੀ ਵਰਤਾਇਆ ਕਹਿਰ
Ad Position 24