ਭਾਕਿਯੂ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ
ਅਜੀਤ ਡੈਸਕ
04-09-2025
ਮਸਤੂਆਣਾ ਸਾਹਿਬ, 3 ਸਤੰਬਰ (ਦਮਦਮੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਕਮੇਟੀ ਤੋਂ ਇਲਾਵਾ 14 ਜ਼ਿਲਿ੍ਹਆਂ ਦੇ ਆਗੂਆਂ ਨੇ ਭਾਗ ਲਿਆ | ਮੀਟਿੰਗ ਵਿਚ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਮੁੱਖ ਤੌਰ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪੀੜਤ ਲੋਕਾਂ ਦੀ ਮਦਦ ਕੀਤੀ ਜਾਵੇ | ਪੰਜਾਬ ਸਰਕਾਰ ਨੇ ਡੈਮਾਂ ਅਤੇ ਦਰਿਆਵਾਂ ਵਿਚੋਂ ਮਿੱਟੀ ਕੱਢਣ ਅਤੇ ਬੰਨ੍ਹ ਮਜ਼ਬੂਤ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ | ਮੀਟਿੰਗ ਵਿਚ ਸੂਬਾ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਪੈੱ੍ਰਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਸਮੇਤ ਹੋਰ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹਾਂ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ 70,000/- ਰੁਪਏ ਪ੍ਰਤੀ ਏਕੜ, ਢਹੇ ਹੋਏ ਮਕਾਨਾਂ ਦਾ ਅਤੇ ਮਰੇ ਹੋਏ ਪਸ਼ੂਆਂ ਦਾ ਅਸਲ ਆਧਾਰ ਤੇ ਪੂਰਾ ਮੁਆਵਜ਼ਾ ਬਿਨਾਂ ਕਿਸੇ ਦੇਰੀ ਤੋਂ ਦਿੱਤਾ ਜਾਵੇ | ਫ਼ਸਲਾਂ ਦਾ ਮੁਆਵਜ਼ਾ ਏਕੜ ਨੂੰ ਇਕਾਈ ਮੰਨ ਕੇ ਦਿੱਤਾ ਜਾਵੇ | ਘਰੋਂ ਬੇਘਰ ਹੋਏ ਲੋਕਾਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਫ਼ੌਰੀ ਕੀਤਾ ਜਾਵੇ, ਬਿਮਾਰੀਆਂ ਫੈਲਣ ਤੋਂ ਰੋਕਣ ਲਈ ਦਵਾਈਆਂ ਤੇ ਬਿਮਾਰੀ ਫੈਲਾਉਣ ਵਾਲੇ ਕੀਟਾਂ ਨੂੰ ਮਾਰਨ ਦਾ ਪ੍ਰਬੰਧ ਕੀਤਾ ਜਾਵੇ | ਮੀਟਿੰਗ ਵਿਚ ਪੰਜਾਬ ਸਰਕਾਰ ਦੀ ਇਸ ਗੱਲੋਂ ਸਖ਼ਤ ਨਿਖੇਧੀ ਕੀਤੀ ਗਈ ਕਿ ਗੰਨਾ ਪੈਦਾ ਕਰਨ ਵਾਲੇ ਕਿਸਾਨਾਂ ਦਾ 109 ਕਰੋੜ ਰੁਪਏ ਦਾ ਬਕਾਇਆ ਅੱਜ ਤੱਕ ਜਾਰੀ ਨਹੀਂ ਕੀਤਾ ਗਿਆ | ਇਸ ਲਈ ਦੋ ਸਤੰਬਰ ਨੂੰ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਭਾਰੀ ਗਿਣਤੀ ਵਿਚ ਕਿਸਾਨ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ | ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਤੁਰੰਤ ਗਿ੍ਫ਼ਤਾਰੀ ਦੀ ਮੰਗ ਕੀਤੀ | ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪਿ੍ਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ ਉਨ੍ਹਾਂ ਦੇ ਪਿੰਡ 11 ਅਕਤੂਬਰ ਨੂੰ ਸੂਬਾ ਪੱਧਰ ਤੇ ਮਨਾਈ ਜਾਵੇਗੀ | ਮੀਟਿੰਗ ਵਿਚ ਜ਼ਿਲ੍ਹਾ ਸੰਗਰੂਰ ਦੇ ਰਣਧੀਰ ਸਿੰਘ ਭੱਟੀਵਾਲ, ਜਗਤਾਰ ਸਿੰਘ ਦੁੱਗਾਂ, ਫਿਰੋਜ਼ਪੁਰ ਦੇ ਗੁਲਜ਼ਾਰ ਸਿੰਘ ਕਬਰ ਬੱਛਾ, ਬਰਨਾਲਾ ਦੇ ਜੁਗਰਾਜ ਸਿੰਘ ਹਰਦਾਸਪੁਰਾ, ਮਾਨਸਾ ਦੇ ਲਖਬੀਰ ਸਿੰਘ ਅਕਲੀਆ, ਬਠਿੰਡਾ ਦੇ ਹਰਵਿੰਦਰ ਸਿੰਘ ਕੋਟਲੀ, ਮੁਕਤਸਰ ਸਾਹਿਬ ਦੇ ਗੁਰਦੀਪ ਸਿੰਘ ਖੁੱਡੀਆਂ, ਮਲੇਰਕੋਟਲਾ ਦੇ ਦਰਬਾਰਾ ਸਿੰਘ ਬਾਗੜੀਆਂ, ਦਵਿੰਦਰ ਸਿੰਘ ਬਾਗੜੀਆਂ, ਦੇਵੀ ਰਾਮ ਰੰਘੜਿਆਲ, ਸਤਨਾਮ ਸਿੰਘ ਬਰਨਾਲਾ, ਤਾਰਾ ਚੰਦ ਬਰੇਟਾ, ਲਖਵੀਰ ਸਿੰਘ ਫੌਜੀ, ਬਹਾਦਰ ਸਿੰਘ ਘਰਾਚੋਂ, ਮੱਖਣ ਸਿੰਘ ਦੁੱਗਾਂ, ਦਰਸ਼ਨ ਸਿੰਘ ਭਵਾਨੀਗੜ੍ਹ, ਦਵਿੰਦਰ ਸਿੰਘ ਮੁਕਤਸਰ, ਕਰਮਜੀਤ ਸਿੰਘ ਗੰਡੇਵਾਲ ਸਮੇਤ ਹੋਰ ਵੀ ਕਿਸਾਨ ਆਗੂਆਂ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ |