12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਲਈ ਲਗਾਏ ਰਾਹਤ ਕੈਂਪਾਂ ਤੋਂ ਸੇਵਾ ਨਿਰੰਤਰ ਜਾਰੀ

Ad Position 21
No active advertisement
ਅਜੀਤ ਡੈਸਕ 04-09-2025
ਸੰਗਰੂਰ, 3 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਗੁਰਦਾਸਪੁਰ, ਪਠਾਨਕੋਟ, ਅੰਮਿ੍ਤਸਰ, ਤਰਨਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜਪੁਰ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ ਹੈ ਜਿਸ ਤਹਿਤ ਹੜ੍ਹ ਪੀੜਤਾਂ ਦੇ ਰਾਹਤ ਕਾਰਜਾਂ ਲਈ 'ਹੜ੍ਹ ਪੀੜਤ ਰਾਹਤ ਕੈਂਪ' ਬਣਾਏ ਗਏ ਹਨ, ਜੋ ਕਿ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਲਈ ਅਕਾਲ ਅਕੈਡਮੀ ਤਿੱਬੜ, ਦੀਨਾਨਗਰ, ਸੁਜਾਨਪੁਰ ਅਤੇ ਡੇਰਾ ਬਾਬਾ ਨਾਨਕ ਵਿਖੇ, ਅੰਮਿ੍ਤਸਰ ਜ਼ਿਲੇ੍ਹ ਲਈ ਅਕਾਲ ਅਕੈਡਮੀ ਵਛੋਆ ਅਤੇ ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਕੈਂਪ ਬਣਾਇਆ ਗਿਆ | ਜਿੱਥੋਂ ਨੇੜੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਅਤੇ ਢਾਣੀਆਂ ਵਿਚ ਕਿਸ਼ਤੀ ਰਾਹੀਂ ਹੜ੍ਹ ਪੀੜਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ | ਇਹਨਾਂ ਕੈਂਪਾਂ ਤੋਂ ਹੜ੍ਹ ਪੀੜਤਾਂ ਨੂੰ ਘਰੋ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ, ਫੀਡ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ | ਹੁਣ ਤੱਕ 5000 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਕਰ ਕੇ ਸੁਰੱਖਿਅਤ ਜਗਾ 'ਤੇ ਪਹੁੰਚਾਇਆ ਗਿਆ | ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਭਰੋਸਾ ਦਿੱਤਾ ਜਾਂਦਾ ਹੈ ਕਿ ਜਿਹੜੇ ਖੇਤਰਾਂ ਵਿਚ ਪਾਣੀ ਦਾ ਪੱਧਰ ਘੱਟ ਚੁੱਕਾ ਹੈ, ਉਨ੍ਹਾਂ ਪਿੰਡਾਂ ਵਿਚ ਘਰਾਂ ਦੀ ਮੁਰੰਮਤ ਅਤੇ ਘਰੇਲੂ ਜ਼ਰੂਰਤਾਂ ਦਾ ਸਮਾਨ ਅਤੇ ਬੱਚਿਆਂ ਦੀ ਪੜ੍ਹਾਈ ਲਈ ਕਿਤਾਬਾਂ ਅਤੇ ਵਰਦੀ ਆਦਿ ਲੋੜਾਂ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮੁੜ ਵਸੇਵੇ ਲਈ ਯਤਨਸ਼ੀਲ ਹੋਵੇਗਾ | ਇੱਥੇ ਜ਼ਿਕਰਯੋਗ ਹੈ ਕਿ ਦੇਸ਼ ਵਿਚ ਜਦੋਂ ਵੀ ਕੁਦਰਤੀ ਆਫ਼ਤਾਂ ਆਉਂਦੀਆਂ ਹਨ ਤਾਂ ਟਰੱਸਟ ਦੀ ਅਕਾਲ ਸੇਵਾ ਟੀਮ ਨਿਧੜਕ ਹੋ ਕੇ ਹੜ੍ਹ ਪੀੜਤਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਹਰਿੰਦਰ ਗੋਇਲ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਭਾਰੀ ਬਰਸਾਤ ਨੇ ਧੂਰੀ ਵਿਚ ਪੈਦਾ ਕੀਤੀ ਹੜ੍ਹਾਂ ਵਰਗੀ ਸਥਿਤੀ
Ad Position 24