13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 04-09-2025
ਸੰਗਰੂਰ, 3 ਸਤੰਬਰ (ਧੀਰਜ ਪਸ਼ੋਰੀਆ) - ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ ਜਿਸ ਵਿਚ ਮੰਗ ਕੀਤੀ ਕਿ ਪੰਜਾਬ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਆਏ ਹੋਏ ਭਿਆਨਕ ਹੜ੍ਹਾਂ ਤੋਂ ਲੋਕਾਂ ਦੇ ਜਾਨ ਮਾਲ ਦੀ ਰਾਖੀ ਸਬੰਧੀ ਫ਼ੌਰੀ ਤੌਰ 'ਤੇ ਯੋਗ ਕਰਵਾਈ ਨੂੰ ਅਮਲ ਵਿਚ ਲਿਆਉਣ | ਪੰਜਾਬ ਵਿਚ ਹੜ੍ਹਾਂ ਕਾਰਨ ਲੋਕਾਂ ਦਾ ਵੱਡੀ ਪੱਧਰ 'ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈੈ | ਅਸੀਂ ਮੰਗ ਕਰਦੇ ਹਾਂ ਕਿ ਹੜ੍ਹਾਂ ਕਾਰਨ ਹੋਈ ਹਰੇਕ ਅਣਕਿਆਸੀ ਮੌਤ ਦਾ ਫ਼ੌਰੀ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ | ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਬੇਜ਼ਮੀਨੇ ਲੋਕਾਂ ਨੂੰ 25 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਫ਼ੌਰੀ ਦਿੱਤਾ ਜਾਵੇ | ਸਾਰੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਸੰਗਰੂਰ ਜ਼ਿਲ੍ਹਾ ਪ੍ਰਧਾਨ ਮੇਘਰਾਜ, ਜ਼ਿਲ੍ਹਾ ਸਕੱਤਰ ਬੱਬਣਪੁਰ ਸੰਗਰੂਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜ਼ਿਲ੍ਹਾ ਸਕੱਤਰ ਅਮਨ ਵਸ਼ਿਸ਼ਟ, ਟੈਕਨੀਕਲ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਸੂਬਾਈ ਆਗੂ ਹਰਜੀਤ ਵਾਲੀਆ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਸੂਬਾਈ ਆਗੂ ਦਲਜੀਤ ਸਫੀਪੁਰ ਅਤੇ ਗੁਰਛਹਿਬਰ ਸਿੰਘ, ਮਨਜੀਤ ਸਿੰਘ, ਰਮਨ ਗੋਇਲ, ਦੀਨਾ ਨਾਥ, ਪ੍ਰਦੀਪ ਨੀਟੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਹਰਿੰਦਰ ਗੋਇਲ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਗੰਦਾ ਨਾਲਾ ਓਵਰ ਫਲੋਅ ਹੋ ਕੇ ਸਿਬੀਆ ਪਿੰਡ 'ਚ ਵੜਿਆ
Ad Position 24