ਅਹਿਮਦਗੜ੍ਹ, 4 ਸਤੰਬਰ (ਸੁਖਜੀਤ ਸਿੰਘ ਖੇੜਾ) - ਅਹਿਮਦਗੜ੍ਹ ਸ਼ਹਿਰ ਵਿਚ ਨਵੀਂ ਬਣੀ ਸਬ ਡਵੀਜ਼ਨਲ ਕੰਪਲੈਕਸ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀਆਂ ਪੋਸਟਾਂ ਤੇ ਪੱਕੀ ਤਾਇਨਾਤੀ ਨਾ ਹੋਣ ਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਹਾਰਾ ਦੇ ਧਿਆਨ ਵਿਚ ਲਿਆਉਣ ਤੇ ਉਨ੍ਹਾਂ ਕਿਹਾ ਕਿ ਚੰਦ ਦਿਨਾਂ ਵਿੱਚ ਹੀ ਦੋਨੇਂ ਪੋਸਟਾਂ 'ਤੇ ਪੱਕੇ ਤੌਰ 'ਤੇ ਅਧਿਕਾਰੀ ਨਾਮਜ਼ਦ ਹੋ ਜਾਣਗੇ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਸਰਕਾਰੀ ਵਿਭਾਗ ਵਿੱਚ ਪਾਰਦਰਸ਼ਤਾ, ਭਿ੍ਸ਼ਟਾਚਾਰ ਮੁਕਤ ਅਤੇ ਸਾਫ਼ ਸੁਥਰਾ ਸ਼ਾਸਨ ਦੇਣ ਲਈ ਦਿ੍ੜ੍ਹ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਬਹੁਤਾ ਹਿੱਸਾ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਕਾਰਨ ਸਰਕਾਰ ਦਾ ਧਿਆਨ ਉਨ੍ਹਾਂ ਲੋਕਾਂ ਦੇ ਜਾਨ ਮਾਲ ਦੇ ਬਚਾਓ ਲਈ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਕੁਝ ਸਰਕਾਰੀ ਵਿਭਾਗਾਂ ਵਿੱਚ ਅਧਿਕਾਰੀਆਂ ਦੀ ਕਮੀ ਮਹਿਸੂਸ ਹੋ ਰਹੀ ਹੈ ਪਰ ਫੇਰ ਵੀ ਜਿੱਥੇ ਕਿਤੇ ਲੋਕਾਂ ਦੀ ਖੱਜਲ ਖ਼ੁਆਰੀ ਹੁੰਦੀ ਹੈ ਤਾਂ ਸਰਕਾਰ ਤੁਰੰਤ ਲੋਕਾਂ ਦੇ ਹਿਤਾਂ ਦੇ ਧਿਆਨ ਵਿੱਚ ਰੱਖਦੇ ਹੋਏ ਹਰ ਸੰਭਵ ਯਤਨ ਕਰਦੀ ਹੈ |