ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਜਿਸ ਵਿਚ ਹੜ੍ਹਾਂ ਕਾਰਨ ਪੰਜਾਬ 'ਚ ਹੋਈ ਤਬਾਹੀ ਨੂੰ ਲੈ ਕੈ ਚਿੰਤਾ ਪ੍ਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਗ਼ਲਤੀ ਕਾਰਨ ਪੰਜਾਬ ਨੂੰ ਅੱਜ ਹੜ੍ਹਾਂ ਦੀ ਮਾਰ ਝੱਲਣੀ ਪੈ ਰਹੀ ਹੈ | ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਜਾਨ-ਮਾਲ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਲਈ ਸੂਬਾ ਜਥੇਬੰਦੀ ਦੇ ਸੱਦੇ 'ਤੇ 5 ਸਤੰਬਰ ਨੂੰ ਇੱਕ ਵੱਡਾ ਇਕੱਠ ਕਰਕੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਵੱਡੀ ਪੱਧਰ ਤੇ ਕਮੇਟੀਆਂ ਬਣਾ ਕੇ ਪਿੰਡਾਂ 'ਚੋਂ ਰਾਸ਼ਨ ਇਕੱਠਾ ਕਰਕੇ ਲੋੜਵੰਦ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਸੂਬਾਈ ਆਗੂ ਜਨਕ ਸਿੰਘ ਭਟਾਲ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ ਚੰਗਾਲੀਵਾਲਾ, ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ ਕਣਕਵਾਲ, ਜਗਤਾਰ ਸਿੰਘ ਲੱਡੀ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਘਨੋੜ ਜੱਟਾਂ, ਮਿਸਰਾ ਸਿੰਘ ਨਿਹਾਲਗੜ੍ਹ, ਭਰਪੂਰ ਸਿੰਘ ਮੌੜਾਂ, ਅਮਨਦੀਪ ਸਿੰਘ ਮਹਿਲਾਂ, ਕਰਨੈਲ ਸਿੰਘ ਗਨੋਟਾ, ਗੁਰਪ੍ਰੀਤ ਸਿੰਘ ਸੰਗਤਪੁਰਾ, ਰੋਸ਼ਨ ਸਿੰਘ ਅਤੇ ਬੰਟੀ ਢੀਂਢਸਾ ਆਦਿ ਮੌਜੂਦ ਸਨ |