07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡਿਪਟੀ ਕਮਿਸ਼ਨਰ ਵਲੋਂ ਮੀਂਹ ਕਾਰਨ ਪ੍ਰਭਾਵਿਤ ਹੋਏ ਹਥਨ, ਬੁਰਜ, ਫਰੀਦਪੁਰ ਕਲਾਂ ਆਦਿ ਪਿੰਡਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 05-09-2025
ਮਲੇਰਕੋਟਲਾ, 4 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਕਈ ਪਿੰਡ ਭਾਰੀ ਮੀਂਹ ਦੇ ਕਾਰਨ ਪ੍ਰਭਾਵਿਤ ਹੋਏ ਹਨ ਅਤੇ ਕਈ ਪਿੰਡਾਂ ਅੰਦਰ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ | ਇਨ੍ਹਾਂ ਪਿੰਡਾਂ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਪਹਿਲ ਦੇਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਨਾਜ਼ੁਕ ਸਥਿਤੀ ਨੂੰ ਸੰਭਾਲਣ ਲਈ ਅਧਿਕਾਰੀ, ਕਰਮਚਾਰੀ ਅਤੇ ਰਾਹਤ ਟੀਮਾਂ ਮੁਸਤੈਦ ਹਨ | ਡਿਪਟੀ ਕਮਿਸ਼ਨਰ ਨੇ ਅੱਜ ਪਿੰਡ ਫਰੀਦਪੁਰ ਕਲ੍ਹਾਂ, ਫਰੀਦਪੁਰ ਖ਼ੁਰਦ, ਹਥਣ, ਬੁਰਜ, ਨੌਧਰਾਣੀ ਆਦਿ ਵਿੱਚ ਖ਼ੁਦ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ | ਉਨ੍ਹਾਂ ਦੇ ਨਾਲ ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਨਿਕਾਸੀ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਟਰੋਲ ਰੂਮ ਨੂੰ ਪੂਰੀ ਤਰ੍ਹਾਂ ਸੁਚੇਤ ਕੀਤਾ ਗਿਆ ਹੈ ਅਤੇ ਪਾਣੀ ਦੇ ਪੱਧਰ ਉੱਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ | ਲੋਕਾਂ ਵਲੋਂ ਦਿੱਤੀ ਜਾਣਕਾਰੀ ਦਾ ਤੁਰੰਤ ਨਿਪਟਾਰਾ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਰੋਤਾਂ 'ਤੇ ਹੀ ਨਿਰਭਰ ਕਰਨ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਗ਼ਲਤ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਪਿੰਡ ਪੱਧਰ 'ਤੇ ਰਾਹਤ ਅਤੇ ਰੈਸਕਿਊ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ ਜੋ ਜ਼ਰੂਰਤ ਪੈਣ 'ਤੇ ਲੋਕਾਂ ਦੀ ਤੁਰੰਤ ਸਹਾਇਤਾ ਕਰਨਗੀਆਂ | ਸਿਹਤ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਬਰਸਾਤੀ ਮੌਸਮ ਵਿੱਚ ਪਾਣੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਇਹ ਸਮਾਂ ਇੱਕ ਦੂਜੇ ਦਾ ਹੱਥ ਫੜ ਕੇ ਹਿੰਮਤ ਨਾਲ ਅੱਗੇ ਵਧਣ ਦਾ ਹੈ | ਪ੍ਰਸ਼ਾਸਨ ਤੁਹਾਡੇ ਨਾਲ ਹਰ ਪਲ ਖੜ੍ਹਾ ਹੈ | ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ, ਸਿਰਫ਼ ਸਾਵਧਾਨੀ ਤੇ ਜ਼ਿੰਮੇਵਾਰੀ ਨਾਲ ਕਦਮ ਚੁੱਕਣ ਦੀ ਜ਼ਰੂਰਤ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਤੋਂ ਫ਼ਸਲਾਂ ਤੇ ਘਰਾਂ ਨੂੰ ਬਚਾਉਣ ਦੇ ਜੰਗੀ ਪੱਧਰ 'ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ-ਕੈਬਨਿਟ ਮੰ... ਅਗਲੀ ਖ਼ਬਰ ਬੀਬਾ ਢੀਂਡਸਾ ਨੇ ਪਿੰਡ ਸੰਗਤਪੁਰਾ ਵਿਖੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਤੇ ਡੀਜ਼ਲ ਲਈ ਦਿੱਤੀ ਵਿੱਤੀ ਸਹਾਇਤਾ
Ad Position 24