07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹਾਂ ਦੌਰਾਨ ਕਿਸੇ ਵੀ ਸਥਿਤੀ ਨੂੰ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਐੱਸ.ਡੀ.ਐਮ. ਸੂਬਾ ਸਿੰਘ

Ad Position 21
No active advertisement
ਅਜੀਤ ਡੈਸਕ 05-09-2025
ਮੂਨਕ, 4 ਅਗਸਤ (ਵਰਿੰਦਰ ਭਾਰਦਵਾਜ) - ਹਿਮਾਚਲ ਪ੍ਰਦੇਸ਼ ਸਥਿਤ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਪਈ ਭਾਰੀ ਬਰਸਾਤ ਅਤੇ ਕੁਝ ਕੁ ਨਦੀਆਂ ਨਾਲਿਆਂ ਦਾ ਪਾਣੀ ਘੱਗਰ ਦਰਿਆ ਵਿਚ ਛੱਡਣ ਕਾਰਨ ਘੱਗਰ ਵਿਚ ਪਾਣੀ ਦਾ ਪੱਧਰ ਵਧਣ ਨਾਲ ਸਥਿਤੀ ਵੱਡੇ ਹੜ੍ਹਾਂ ਵਾਲੀ ਬਣੀ ਹੋਈ ਹੈ ਪ੍ਰੰਤੂ ਘੱਗਰ ਦੇ ਬੰਨ੍ਹ ਪੂਰੀ ਤਰ੍ਹਾਂ ਨਾਲ ਮਜ਼ਬੂਤ ਹਨ ਕਿਸਾਨ ਤੇ ਮਜ਼ਦੂਰ ਜੰਗੀ ਪੱਧਰ ਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਵਿਚ ਲੱਗੇ ਹੋਏ ਹਨ, ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਪ੍ਰਸ਼ਾਸਨ ਪੁਰੀ ਤਰ੍ਹਾਂ ਮੁਸਤੈਦ ਹੈ ਲੋਕਾਂ ਨੂੰ ਕੋਈ ਘਬਰਾਉਣ ਦੀ ਲੋੜ ਨਹੀਂ ਪ੍ਰਸ਼ਾਸਨ ਤੇ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਖੜੀ ਹੈ | ਘੱਗਰ ਦਰਿਆ ਦੇ ਬੰਨ੍ਹਾਂ ਦੀ ਨਿਗਰਾਨੀ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਹੋਈਆਂ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ | ਮੂਨਕ ਸੂਬਾ ਸਿੰਘ ਵੱਲੋਂ ਘੱਗਰ ਦਰਿਆ ਦੇ ਬੰਨ੍ਹਾ ਨੂੰ ਮਜ਼ਬੂਤ ਕਰ ਰਹੇ ਕਿਸਾਨਾਂ ਤੇ ਮਜ਼ਦੂਰਾਂ ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੀਤਾ | ਸ: ਸੂਬਾ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੁਰੀ ਤਰ੍ਹਾਂ ਨਾਲ ਮੁਸਤੈਦ ਹੈ ਮਕੋਰੜ ਸਾਹਿਬ ਤੋਂ ਮੂਣਕ ਕੜੈਲ ਤੱਕ ਘੱਗਰ ਦਰਿਆ ਦੀ ਸਫ਼ਾਈ ਤੋਂ ਇਲਾਵਾ ਘੱਗਰ ਦੇ ਕਿਨਾਰਿਆਂ ਨੂੰ 15-16 ਫੁੱਟ ਚੌੜਾ ਤੇ ਮਜ਼ਬੂਤ ਕੀਤਾ ਗਿਆ ਤਾਂ ਜੋ ਬੰਨ੍ਹ ਤੇ ਮਿੱਟੀ ਤੇ ਹੋਰ ਲੋੜੀਂਦਾ ਸਮਾਨ ਪਹੁੰਚਾਉਣ ਵਿਚ ਕੋਈ ਦਿੱਕਤ ਨਾ ਆਵੇ | ਮੀਹ ਕਾਰਨ ਬੰਨ੍ਹਾਂ ਵਿਚ ਜਿੱਥੇ ਕਿਤੇ ਘਾਰੇ ਪੈ ਗਏ ਹਨ ਉਨ੍ਹਾਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਮਿੱਟੀ ਦੇ ਥੈਲੇ ਵਗ਼ੈਰਾ ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਪਾਸਿਓਾ ਬੰਨ੍ਹ ਟੁੱਟ ਕੇ ਸ਼ਹਿਰਾਂ ਤੇ ਪਿੰਡਾਂ ਦੇ ਰਿਹਾਇਸ਼ੀ ਏਰੀਏ ਤੇ ਫ਼ਸਲਾਂ ਆਦਿ ਦਾ ਨੁਕਸਾਨ ਨਾ ਕਰ ਸਕੇ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹੜ੍ਹਾਂ ਦੇ ਮੌਸਮ ਦੌਰਾਨ ਪੂਰੀ ਤਰ੍ਹਾਂ ਮੁਸਤੈਦੀ ਨਾਲ ਡਿਊਟੀ ਦੇਣ ਦੀ ਹਦਾਇਤ ਕੀਤੀ, ਇਸ ਤੋਂ ਇਲਾਵਾ ਕਿਸਾਨਾਂ ਨਾਲ ਹੜ੍ਹਾਂ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਸਾਂਝੀਆਂ ਤੇ ਸੁਝਾਓ ਸਾਂਝੇ ਕੀਤੇ ਅਤੇ ਇਕੱਤਰ ਕਿਸਾਨਾਂ ਨੇ ਪ੍ਰਸ਼ਾਸਨ ਵੱਲੋ ਘੱਗਰ ਦਰਿਆ ਦੇ ਬਨ੍ਹਾ ਤੇ ਕੀਤੇ ਗਏ ਕੰਮਾਂ ਤੇ ਤਸੱਲੀ ਪ੍ਰਗਟਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਸਪੀ ਮੂਨਕ ਗੁਰਿੰਦਰ ਸਿੰਘ ਬੱਲ, ਐਕਸੀਅਨ ਡਰੇਨਜ਼, ਤਹਿਸੀਲਦਾਰ ਤਿਰਲੋਕ ਸਿੰਘ ਤੇ ਵੱਖ-ਵੱਖ ਪਿੰਡਾਂ ਦੇ ਕਿਸਾਨ ਤੇ ਪ੍ਰਸ਼ਾਸਨਿਕ ਵਿਭਾਗਾਂ ਦੇ ਸਬੰਧਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਦੇ ਸੀਵਰੇਜ ਦੇ ਪਾਣੀ ਦੀਆਂ ਸਮੱਸਿਆਵਾਂ ਦਾ ਜਲਦ ਹੋਵੇਗਾ ਹੱਲ - ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ
Ad Position 24