ਮਲੇਰਕੋਟਲਾ, 4 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਸ਼ਹਿਰ ਮਲੇਰਕੋਟਲਾ ਦੇ ਕੁੱਝ ਇਲਾਕਿਆਂ ਅੰਦਰ ਮੀਂਹ ਦੇ ਪਾਣੀ ਦੇ ਭਰ ਜਾਣ ਕਾਰਨ ਅਤੇ ਪਾਣੀ ਦੇ ਸਹੀ ਨਿਕਾਸ ਨਾ ਹੋਣ ਕਾਰਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਨਗਰ ਕੌਂਸਲ ਖ਼ਿਲਾਫ਼ ਵੱਡੀ ਗਿਣਤੀ ਵਿਚ ਇਕੱਠੇ ਹੋਏ ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਖ਼ੂਬ ਨਾਅਰੇਬਾਜ਼ੀ ਕੀਤੀ | ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਮਲੇਰਕੋਟਲਾ ਸ਼ਹਿਰ ਵਿਚ ਸੀਵਰੇਜ ਪ੍ਰਣਾਲੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੰਭੀਰ ਹੈ ਅਤੇ ਲੋਕਾਂ ਨੂੰ ਜਲਦ ਹੀ ਰਾਹਤ ਮਿਲੇਗੀ | ਇਸ ਮੌਕੇ ਐਸ.ਡੀ.ਐਮ ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਕਸੀਅਨ ਸੀਵਰੇਜ ਬੋਰਡ ਸਤਵਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਮਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ ਹਾਜ਼ਰ ਸਨ | ਉਨ੍ਹਾਂ ਨੇ ਦੱਸਿਆ ਕਿ ਮਲੇਰ ਮਾਰਕੀਟ, ਮੁਹੱਲਾ ਲੁਹਾਰਾਂ, ਮੁਹੱਲਾ ਸਾਦੇ ਵਾਲਾ, ਵਿਖੇ ਖੜ੍ਹੇ ਬਰਸਾਤੀ ਅਤੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋ ਮਿਲੀ ਸ਼ਿਕਾਇਤ ਉਪਰੰਤ, ਐਕਸੀਅਨ ਸੀਵਰੇਜ ਬੋਰਡ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ | ਉਨ੍ਹਾਂ ਨੇ ਸਾਫ਼ ਕੀਤਾ ਕਿ ਇਸ ਸਮੱਸਿਆ ਦਾ ਜਲਦ ਹੱਲ ਕਰਕੇ ਲੋਕਾਂ ਨੂੰ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਨਾਲ ਭਰ ਰਹੇ ਇਲਾਕਿਆਂ ਕਾਰਨ ਲੋਕਾਂ ਨੂੰ ਦਿੱਕਤ ਆਉਣਾ ਕੁਤਾਹੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਲਈ ਪ੍ਰਸ਼ਾਸਨ ਵਲੋ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਮੁਹੱਲੇ ਵਿਖੇ ਜਾ ਕੇ ਹਾਲਾਤ ਦਾ ਲਿਆ |ਉਨ੍ਹਾਂ ਨੇ ਨਗਰ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸੀਵਰੇਜ ਤੇ ਨਿਕਾਸੀ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ | ਇਸ ਮੌਕੇ ਡੀ.ਐਸ.ਪੀ ਮਾਨਵਜੀਤ ਸਿੰਘ ਸਿੱਧੂ ਵੀ ਮੌਜੂਦ ਸਨ |