07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਐਸ.ਡੀ.ਐਮ. ਨੇ ਮੀਂਹ ਨਾਲ ਨੁਕਸਾਨੇ ਘਰਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 05-09-2025
ਦਿੜ੍ਹਬਾ ਮੰਡੀ, 2 ਸਤੰਬਰ (ਛਾਜਲੀ) - ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਇਲਾਕੇ ਦੇ ਪਿੰਡਾਂ ਵਿਚ ਕਈ ਘਰਾਂ ਦੀਆਂ ਛੱਤਾਂ ਡਿਗ ਗਈਆਂ | ਐਸ.ਡੀ.ਐਮ. ਦਿੜ੍ਹਬਾ ਸ੍ਰੀ ਰਾਜੇਸ਼ ਸ਼ਰਮਾ ਮੀਂਹ ਨਾਲ ਨੁਕਸਾਨੇ ਘਰਾਂ ਦਾ ਜਾਇਜ਼ਾ ਲਿਆ | ਪਿੰਡ ਢੰਡੋਲੀ ਖ਼ੁਰਦ ਦੇ ਹਰਪ੍ਰੀਤ ਸਿੰਘ, ਬਿੱਕਰ ਸਿੰਘ, ਗੁਲਾਬ ਕੌਰ, ਪਿੰਡ ਢੰਡੋਲੀ ਕਲਾਂ ਦੇ ਬਿੰਦਰ ਸਿੰਘ, ਦਿਆਲਗੜ੍ਹ ਜੇਜੀਆਂ ਦੀ ਸੁਖਜੀਤ ਕੌਰ, ਸ਼ੀਸ਼ਾ ਸਿੰਘ, ਸੋਨੀ ਕੌਰ ਅਤੇ ਪਾਸਾ ਸਿੰਘ ਦੇ ਘਰਾਂ ਨੂੰ ਮੀਂਹ ਕਾਰਨ ਨੁਕਸਾਨ ਪਹੁੰਚਿਆ ਹੈ | ਕਈ ਘਰਾਂ ਦੀ ਛੱਤਾਂ ਵੀ ਡਿੱਗੀਆਂ ਹਨ | ਸ੍ਰੀ ਰਾਜੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੁਕਸਾਨੇ ਘਰਾਂ ਦਾ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇਗਾ | ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਹਨ ਕਿ ਕੁਦਰਤੀ ਆਫ਼ਤ ਨਾਲ ਹੋਣ ਵਾਲੇ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ | ਪਟਵਾਰੀਆਂ ਨੂੰ ਹਦਾਇਤ ਹੈ ਕਿ ਨੁਕਸਾਨੇ ਗਏ ਘਰਾਂ ਦੀ ਰਿਪੋਰਟ ਤਿਆਰ ਕਰ ਕੇ ਜਲਦੀ ਭੇਜੀ ਜਾਵੇ | ਪੰਜਾਬ ਸਰਕਾਰ ਨੂੰ ਰਿਪੋਰਟ ਭੇਜ ਕੇ ਜਲਦੀ ਤੋਂ ਜਲਦੀ ਮੁਆਵਜ਼ਾ ਪੀੜਤ ਪਰਿਵਾਰ ਨੂੰ ਦਿੱਤਾ ਜਾ ਸਕੇ | ਕੋਈ ਵੀ ਪੀੜਤ ਪਰਿਵਾਰ ਮੁਆਵਜ਼ੇ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ | ਇਸ ਮੌਕੇ ਬੀ.ਡੀ.ਪੀ.ਓ ਪ੍ਰਦੀਪ ਸ਼ਾਰਦਾ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਕਾਨੰੂਗੋ ਦਵਿੰਦਰਪਾਲ ਸਿੰਘ ਰਿੰਪੀ, ਪ੍ਰਗਟ ਸਿੰਘ ਕਲੇਰ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਭਲਾਈ ਲਈ ਭੰਡਾਰਾ ਲਗਾਇਆ ਅਗਲੀ ਖ਼ਬਰ ਮਲੇਰਕੋਟਲਾ ਦੇ ਸੀਵਰੇਜ ਦੇ ਪਾਣੀ ਦੀਆਂ ਸਮੱਸਿਆਵਾਂ ਦਾ ਜਲਦ ਹੋਵੇਗਾ ਹੱਲ - ਵਧੀਕ ਡਿਪਟੀ ਕਮਿਸ਼ਨਰ
Ad Position 24