07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਭਲਾਈ ਲਈ ਭੰਡਾਰਾ ਲਗਾਇਆ

Ad Position 21
No active advertisement
ਅਜੀਤ ਡੈਸਕ 05-09-2025
ਲਹਿਰਾਗਾਗਾ, 4 ਸਤੰਬਰ (ਅਸ਼ੋਕ ਗਰਗ) - ਲਹਿਰਾਗਾਗਾ ਦੀ ਪੁਰਾਣੀ ਅਨਾਜ ਮੰਡੀ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਵਲੋਂ ਸ਼ੁਰੂ ਕੀਤੀ ਜਾਣ ਵਾਲੀ 'ਆਪ' ਦੀ ਰਸੋਈ ਵਿਚ ਸਰਬੱਤ ਦੇ ਭਲੇ ਲਈ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਭਲਾਈ ਲਈ ਅਰਦਾਸ ਕਰਨ ਮਗਰੋਂ ਕੜਾ ਪ੍ਰਸ਼ਾਦ ਦਾ ਭੰਡਾਰਾ ਲਗਾਇਆ ਗਿਆ ਹੈ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤੇ 'ਆਪ' ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਨੇ ਆਪਣੇ ਹੱਥੀਂ ਦੇਗ ਵਰਤਾਈ, ਉਨ੍ਹਾਂ ਕਿਹਾ ਕਿ ਇਹ ਰਸੋਈ ਜਲਦ ਹੀ ਚਾਲੂ ਹੋਵੇਗੀ ਜਿਸ ਵਿਚ ਜ਼ਰੂਰਤਮੰਦ ਲੋਕਾਂ ਨੂੰ ਸਿਰਫ਼ 10 ਰੁਪਏ ਵਿੱਚ ਭੋਜਨ ਦੀ ਥਾਲੀ ਮਿਲੇਗੀ | ਉਨ੍ਹਾਂ ਸੂਬੇ ਵਿਚ ਭਾਰੀ ਮੀਂਹ ਨਾਲ ਫ਼ਸਲਾਂ ਅਤੇ ਘਰਾਂ ਦੇ ਨੁਕਸਾਨ ਬਾਰੇ ਲੋਕਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਤੇ ਕਿਹਾ ਕਿ ਘੱਗਰ ਨਾਲ ਫ਼ਸਲਾਂ ਦਾ ਨੁਕਸਾਨ ਨਾ ਹੋਵੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ, ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਿੰਡਾਂ ਵਿਚ ਹੋਏ ਨੁਕਸਾਨ ਸਬੰਧੀ ਰਿਪੋਰਟਾਂ ਤਿਆਰ ਕਰਨ ਲਈ ਡਿਊਟੀਆਂ ਲਗਾ ਦਿੱਤੀਆਂ ਹਨ | ਇਸੇ ਦੌਰਾਨ ਸ੍ਰੀ ਗੌਰਵ ਗੋਇਲ ਨੇ ਦੱਸਿਆ ਹੈ ਕਿ ਇਹ ਰਸੋਈ 14 ਸਤੰਬਰ ਤੋਂ ਬਾਅਦ ਚਾਲੂ ਕੀਤੀ ਜਾਵੇਗੀ ਜਿਸ ਦਾ ਉਦਘਾਟਨ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ | ਉਨ੍ਹਾਂ ਇਹ ਵੀ ਦੱਸਿਆ ਹੈ ਕਿ 5 ਸਤੰਬਰ ਨੂੰ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਜਾਣੇ ਸੀ ਉਹ ਹੁਣ 14 ਸਤੰਬਰ ਤੋਂ ਬਾਅਦ ਹੀ ਕੀਤੇ ਜਾਣਗੇ | ਇਸ ਮੌਕੇ ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ ਪਿ੍ੰਸ ਗਰਗ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਅਸ਼ੋਕ ਬਾਂਸਲ, ਗੁਰੀ ਚਹਿਲ, ਗੁਰਪਿਆਰ ਸਿੰਘ ਕਾਲਬੰਜਾਰਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਆਏ ਹੜ੍ਹ ਸਰਕਾਰ ਦੀ ਅਣਗਹਿਲੀ ਦਾ ਨਤੀਜਾ - ਕਮਲ ਧਾਲੀਵਾਲ <br/> ਅਗਲੀ ਖ਼ਬਰ ਐਸ.ਡੀ.ਐਮ. ਨੇ ਮੀਂਹ ਨਾਲ ਨੁਕਸਾਨੇ ਘਰਾਂ ਦਾ ਲਿਆ ਜਾਇਜ਼ਾ
Ad Position 24