07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ 'ਚ ਆਏ ਹੜ੍ਹ ਸਰਕਾਰ ਦੀ ਅਣਗਹਿਲੀ ਦਾ ਨਤੀਜਾ - ਕਮਲ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 05-09-2025
ਮਲੇਰਕੋਟਲਾ, 4 ਸਤੰਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਦੇ ਕਈ ਜ਼ਿਲਿਆਂ 'ਚ ਆਏ ਹੜ੍ਹਾਂ ਨੂੰ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ ਦੱਸਦਿਆਂ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸੀ ਟਿਕਟ ਦੇ ਸੰਭਾਵੀ ਦਾਅਵੇਦਾਰ ਨੌਜਵਾਨ ਆਗੂ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਕਮਲ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਹਾਲਤਾਂ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ, ਕਿਉਂਕਿ ਜੇਕਰ ਸਰਕਾਰ ਬਰਸਾਤ ਦੇ ਮੌਸਮ ਦੀ ਸ਼ੁਰੂਆਤ 'ਚ ਹੀ ਡੈਮਾਂ ਦੀ ਪੂਰੀ ਨਿਗਰਾਨੀ ਕਰਦਿਆਂ ਦਰਿਆਵਾਂ 'ਚੋਂ ਓਵਰਫ਼ਲੋ ਪਾਣੀ ਨੂੰ ਸਮੇਂ ਸਿਰ ਛੱਡਦੇ ਰਹਿੰਦੇ ਅਤੇ ਸੂਬੇ ਦੇ ਸੇਮ ਨਾਲਿਆਂ ਦੀ ਸਮੇਂ ਸਿਰ ਸਫ਼ਾਈ ਕਰਵਾਈ ਹੁੰਦੀ ਤਾਂ ਅੱਜ ਪੰਜਾਬ ਹੜ੍ਹਾਂ ਦੀ ਲਪੇਟ 'ਚ ਆਉਣ ਤੋਂ ਬਚ ਜਾਂਦਾ | ਕਮਲ ਧਾਲੀਵਾਲ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਪਈਆਂ ਕੁਦਰਤੀ ਮਾਰਾਂ ਕਰਕੇ ਕਿਸਾਨੀ ਦਾ ਜਿੱਥੇ ਪਹਿਲਾਂ ਹੀ ਆਰਥਿਕ ਤੌਰ 'ਤੇ ਲੱਕ ਟੁੱਟ ਚੁੱਕਿਆ ਹੈ, ਉਥੇ ਸਰਕਾਰ ਵਲੋਂ ਕਿਸਾਨਾਂ ਦੇ ਜ਼ਖ਼ਮਾਂ ਉੱਪਰ ਮਲ੍ਹਮ ਲਗਾਉਣ ਦੀ ਬਜਾਏ ਸਿਰਫ਼ ਫੋਕੀ ਬਿਆਨਬਾਜ਼ੀ ਕਰ ਕੇ ਲੂਣ ਛਿੜਕਿਆ ਜਾ ਰਿਹਾ | ਪੰਜਾਬ ਸਰਕਾਰ ਨੂੰ ਹੁਣ ਡੂੰਘੀ ਨੀਂਦ 'ਚੋਂ ਜਾਗਣਾ ਚਾਹੀਦਾ ਹੈ | ਇਕੱਲਾ ਮੁੱਖ ਮੰਤਰੀ ਦਾ ਹੈਲੀਕਾਪਟਰ ਕੁੱਝ ਨਹੀਂ ਕਰ ਸਕੇਗਾ, ਸਗੋਂ ਉਨ੍ਹਾਂ ਨੂੰ ਦਿਨ-ਰਾਤ ਹੜ੍ਹ ਪੀੜਤਾਂ ਨਾਲ ਖੜ੍ਹਨਾ ਚਾਹੀਦਾ ਹੈ | ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਹੁੰਚ ਕੇ ਹੜ੍ਹਾਂ 'ਚ ਫਸੇ ਲੋਕਾਂ ਦੀ ਮਦਦ ਕਰਦੇ ਹੋਏ ਜ਼ਰੂਰਤ ਦਾ ਸਾਮਾਨ ਲੋੜਵੰਦਾਂ ਤੱਕ ਪਹੁੰਚਾਉਣ ਦੇ ਉਪਰਾਲੇ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਸੰਗਰੂਰ, ਬਾਲੀਆ, ਮੰਗਵਾਲ ਤੇ ਸਿਬੀਆ ਨੂੰ ਬਰਸਾਤੀ ਪਾਣੀ ਤੋਂ ਰਾਹਤ ਦਿਵਾਉਣ ਲਈ ਵਿਧਾਇਕਾ ਭਰਾਜ ਨੇ ਸੜਕ 'ਤੇ ਹੀ ਲਾਇਆ... ਅਗਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਭਲਾਈ ਲਈ ਭੰਡਾਰਾ ਲਗਾਇਆ
Ad Position 24