15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਤਰਕਸ਼ੀਲ ਸੁਸਾਇਟੀ ਨੇ ਪੰਜਾਬ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜਨਤਕ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 06-09-2025
ਸੰਗਰੂਰ, 5 ਸਤੰਬਰ (ਧੀਰਜ ਪਸ਼ੋਰੀਆ) - ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ, ਵਿੱਤ ਮੁਖੀ ਸੋਹਣ ਸਿੰਘ ਮਾਝੀ ਤੇ ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ ਨੇ ਜੋਨ ਬਰਨਾਲਾ- ਸੰਗਰੂਰ ਦੀਆਂ ਇਕਾਈਆਂ ਦੇ ਆਗੂਆਂ ਅਤੇ ਮੈਂਬਰਾਂ ਸਮੇਤ ਦੇਸ਼ ਵਿਦੇਸ਼ ਵਿਚ ਵੱਸਦੇ ਹਮਦਰਦ ਸਾਥੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੀ ਸਮਰਥਾ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਤਬਾਹੀ ਤੋਂ ਪੀੜਤ ਪਰਿਵਾਰਾਂ ਦੀ ਵਿੱਤੀ ਮਦਦ ਲਈ ਅੱਗੇ ਆਉਣ | ਇਸ ਦੇ ਨਾਲ ਹੀ ਸੁਸਾਇਟੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਹੜ੍ਹ ਪੀੜਤ ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਭੋਜਨ, ਤਰਪਾਲਾਂ ਅਤੇ ਪਸ਼ੂਆਂ ਦੇ ਚਾਰੇ ਸਮੇਤ ਹਰ ਪ੍ਰਕਾਰ ਦੀ ਫ਼ੌਰੀ ਮਦਦ ਪਹੁੰਚਾਉਣ ਦੇ ਉਪਰਾਲੇ ਤੇਜ਼ ਕੀਤੇ ਜਾਣ | ਲੋਕਾਂ ਦਾ ਵੱਡੇ ਪੱਧਰ ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਜਿਸ ਦੀ ਭਰਪਾਈ ਲਈ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਜੰਗੀ ਪੱਧਰ ਤੇ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਪੀੜਤ ਲੋਕਾਂ ਦੀਆਂ ਲੋੜਾਂ ਵਿਚੋਂ ਕੁਝ ਦੀ ਪੂਰਤੀ ਲਈ ਆਪਣੇ ਯਤਨਾਂ ਨਾਲ ਸਹਾਇਤਾ ਰਾਸ਼ੀ ਇਕੱਠੀ ਕਰਨ ਦੀ ਜਨਤਕ ਮੁਹਿੰਮ ਚਲਾ ਰਹੀ ਹੈ |ਇਕਾਈ ਸੰਗਰੂਰ ਦੇ ਆਗੂਆਂ ਸੁਰਿੰਦਰ ਪਾਲ, ਕਿ੍ਸ਼ਨ ਸਿੰਘ, ਗੁਰਦੀਪ ਸਿੰਘ ਲਹਿਰਾ, ਗੁਰਜੰਟ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ ਤੇ ਲੈਕਚਰਾਰ ਜਸਦੇਵ ਸਿੰਘ ਤਰਕਸ਼ੀਲ ਆਗੂਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਾਣੀ ਘਟਣ ਨਾਲ ਜਿਉਂ ਜਿਉਂ ਲੋਕਾਂ ਨੂੰ ਆਪਣੇ ਨੁਕਸਾਨ ਦਾ ਪਤਾ ਚੱਲੇਗਾ ਤਾਂ ਉਨ੍ਹਾਂ ਅੱਗੇ ਹੋਰ ਵੀ ਬਹੁਤ ਸਾਰੀਆਂ ਲੋੜਾਂ ਦਰਪੇਸ਼ ਹੋਣਗੀਆਂ ਜਿਨ੍ਹਾਂ ਲਈ ਕਾਫ਼ੀ ਸਮੇਂ ਤੱਕ ਵੱਡੇ ਪੱਧਰ ਤੇ ਵਿੱਤੀ ਸਹਾਇਤਾ ਦੀ ਲੋੜ ਬਣੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੀ ਮਾੜੀ ਵਿਵਸਥਾ ਨੂੰ ਲੈ ਕੇ ਸਤਿੰਦਰ ਸੈਣੀ ਦੀ ਅਗਵਾਈ ਵਿਚ ਦਿੱਤਾ ਧਰਨਾ ਅਗਲੀ ਖ਼ਬਰ ਖਨੌਰੀ ਦੀ ਟਰੱਕ ਮਾਰਕੀਟ ਵਿਚ ਸੰਗਰੂਰ -ਦਿੱਲੀ ਮੁੱਖ ਮਾਰਗ 'ਤੇ ਖੜ੍ਹਦੇ ਪਾਣੀ-ਮੰਗਾਂ ਸੰਬੰਧੀ ਦਿੱਤਾ ਮੈਮੋਰੰਡਮ
Ad Position 24