ਸੀਵਰੇਜ ਦੀ ਮਾੜੀ ਵਿਵਸਥਾ ਨੂੰ ਲੈ ਕੇ ਸਤਿੰਦਰ ਸੈਣੀ ਦੀ ਅਗਵਾਈ ਵਿਚ ਦਿੱਤਾ ਧਰਨਾ
ਅਜੀਤ ਡੈਸਕ
06-09-2025
ਨਗਰ ਕੌਂਸਲ ਦੇ ਪ੍ਰਧਾਨ ਨੇ ਧਰਨੇ ਵਿਚ ਪੁੱਜ ਕੇ ਪ੍ਰਦਰਸ਼ਨਕਾਰੀਆਂ ਨੂੰ ਕੀਤਾ ਸ਼ਾਂਤ - ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੇ ਧਰਨੇ ਵਿਚ ਜਾ ਕੇ ਸ਼ਾਂਤ ਕਰਦਿਆਂ ਕਿਹਾ ਕਿ ਪਹਿਲ ਦੇ ਆਧਾਰ ਉੱਤੇ ਉਪਰੋਕਤ ਗਲੀ ਦਾ ਮਸਲਾ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਨੇ ਤੁਰੰਤ ਗਲੀ ਵਿਚ ਸੀਵਰੇਜ ਦੀ ਵਿਵਸਥਾ ਨੂੰ ਦਰੁਸਤ ਕਰਨ ਲਈ ਮਸ਼ੀਨਾਂ ਲਗਵਾ ਕੇ ਸੀਵਰੇਜ ਲਾਈਨਾਂ ਦੀ ਸਫ਼ਾਈ ਆਰੰਭ ਕਰਵਾਉਂਦਿਆਂ ਜਿੱਥੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ ਉੱਥੇ ਧਰਨਾ ਵੀ ਚੁਕਵਾਇਆ |