15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 06-09-2025
ਧੂਰੀ, 5 ਸਤੰਬਰ (ਲਖਵੀਰ ਸਿੰਘ ਧਾਂਦਰਾ) - ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਮੁੱਖ ਦਫ਼ਤਰ ਧੂਰੀ ਵਿਖੇ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਆਗੂਆਂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਦਿੱਲੀ ਤੋਂ ਅਨੰਦਪੁਰ ਸਾਹਿਬ ਲੈ ਕੇ ਆਏ ਸਨ | ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਆਪਣੇ ਗਲ ਨਾਲ ਲਾਇਆ ਅਤੇ ਰੰਘਰੇਟੇ ਗੁਰੂ ਕੇ ਬੇਟੇ ਦਾ ਖ਼ਿਤਾਬ ਦਿੱਤਾ | ਬਾਬਾ ਜੀਵਨ ਸਿੰਘ ਦਸਵੇਂ ਪਾਤਿਸ਼ਾਹ ਦੀਆਂ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਸਨ, ਨੇ ਆਪਣਾ ਸਾਰਾ ਸਰਬੰਸ ਸਿੱਖ ਪੰਥ ਲਈ ਵਾਰ ਦਿੱਤਾ ਅਤੇ ਅੰਤ ਵਿਚ ਆਪ ਵੀ ਚਮਕੌਰ ਦੀ ਗੜੀ ਵਿਚ ਸ਼ਹੀਦ ਹੋਏ | ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਜ ਤੱਕ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਜਨਮ ਦਿਹਾੜੇ ਦੀ ਸਰਕਾਰੀ ਛੁੱਟੀ ਨਹੀਂ ਕੀਤੀ | ਇਸ ਮੌਕੇ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਧੂਰੀ, ਲੈਫਟੀਨੈਂਟ ਦਰਸ਼ਨ ਸਿੰਘ ਮੀਤ ਪ੍ਰਧਾਨ, ਅਜੇ ਪਰੋਚਾ ਐਮ ਸੀ, ਰਾਜਿੰਦਰ ਸਿੰਘ, ਸਤਵਿੰਦਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਮਜ਼ਦੂਰ ਪਰਿਵਾਰ ਦੇ ਘਰ ਦਾ ਸਾਮਾਨ ਰੱਖਿਆ ਧਰਮਸ਼ਾਲਾ 'ਚ ਅਗਲੀ ਖ਼ਬਰ ਮੀਟਰ ਬਕਸੇ ਵਿਚ ਲੱਗੇ 20 ਮੀਟਰਾਂ ਨੂੰ ਲੱਗੀ ਭਿਆਨਕ ਅੱਗ
Ad Position 24