15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਚੇਅਰਮੈਨ ਜਾਫ਼ਰ ਅਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਮੁਸਲਿਮ ਭਾਈਚਾਰੇ ਨੇ ਰਾਸ਼ਨ ਸਮੱਗਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 06-09-2025
ਮਲੇਰਕੋਟਲਾ, 5 ਸਤੰਬਰ (ਮੁਹੰਮਦ ਹਨੀਫ ਥਿੰਦ)-ਪੰਜਾਬ ਵਿਚ ਆਏ ਹੜ੍ਹਾਂ ਦੇ ਕਾਰਨ ਪ੍ਰਭਾਵਿਤ ਹੋਏ ਖੇਤਰਾਂ ਵਿਚ ਜਿੱਥੇ ਸਾਰੇ ਧਰਮਾਂ ਦੇ ਲੋਕ ਆਪਣਾ ਹਿੱਸਾ ਪਾ ਰਹੇ ਹਨ ਉੱਥੇ ਹੀ ਪਿੰਡ ਭੈਣੀ ਕੰਬੋਆਂ ਦੇ ਮੁਸਲਿਮ ਭਾਈਚਾਰੇ ਨੇ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜਨਾਬ ਜਾਫ਼ਰ ਅਲੀ ਦੀ ਅਗਵਾਈ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਰਾਸ਼ਨ ਸਮਗਰੀ ਦਾ ਇਕ ਟਰੱਕ ਭਰ ਕੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿਚ ਲੋੜਵੰਦਾਂ ਨੂੰ ਵੰਡਿਆ ਗਿਆ | ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਚੇਅਰਮੈਨ ਜਾਫ਼ਰ ਅਲੀ ਭੈਣੀ ਨੇ ਦੱਸਿਆ ਕਿ ਗੁਰਦਾਸਪੁਰ ਦੇ ਪਿੰਡ ਰਣਸੀਂਹ, ਪਿੰਡ ਮੁੱਲਾਂ ਵਾਲੀ, ਪਿੰਡ ਬੁਰਿਆਰ ਪਾਤੀ, ਪਿੰਡ ਰਾਮਪੁਰ, ਪਿੰਡ ਚੰਡੁਨੰਗਲ ਆਦਿ ਤੋਂ ਇਲਾਵਾ ਹੋਰ ਵੀ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿਚ ਰਾਸ਼ਨ ਸਮਗਰੀ ਲੋੜਵੰਦਾਂ ਨੂੰ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਮੁਸਲਿਮ ਭਾਈਚਾਰੇ ਨੂੰ ਨਾਲ ਲੈ ਕੇ ਹੋਰ ਵੀ ਰਾਸ਼ਨ ਸਮਗਰੀ ਹੜ ਪ੍ਰਭਾਵਿਤ ਇਲਾਕਿਆਂ ਵਿਚ ਲੈ ਕੇ ਜਾਣਗੇ ਤਾਂ ਜੋ ਲੋੜਵੰਦਾਂ ਤੱਕ ਰਾਸ਼ਨ ਮੁਹੱਈਆ ਹੋ ਸਕੇ | ਉਨ੍ਹਾਂ ਦੱਸਿਆ ਕਿ ਉਪਰੋਕਤ ਪਿੰਡਾਂ ਅੰਦਰ ਸਮਾਜਸੇਵੀ ਲੋਕ ਘੱਟ ਪਹੁੰਚ ਕਰਦੇ ਹਨ | ਇਸ ਮੌਕੇ ਜਾਫ਼ਰ ਅਲੀ ਚੇਅਰਮੈਨ ਮਾਰਕੀਟ ਕਮੇਟੀ ਮਲੇਰਕੋਟਲਾ, ਸਾਬਕਾ ਸਰਪੰਚ ਯਾਮੀਨ ਬਿੱਟੂ, ਸਾਬਕਾ ਪੰਚ ਅਬਦੁਲ ਗੱਫਾਰ, ਸਲਾਮਦੀਨ ਠੇਕੇਦਾਰ, ਦਿਲਬਰ ਆੜ੍ਹਤੀਆ, ਮੁਹੰਮਦ ਸਾਹਿਲ, ਮੁਹੰਮਦ ਅਰਸ਼ਦ, ਮੁਹੰਮਦ ਹਾਰੂਨ ਅਤੇ ਆਸਿਫ ਅਲੀ ਵਲੋਂ ਸ਼ਾਨਦਾਰ ਸੇਵਾਵਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਵਰਗ ਦੀਆਂ ਮੰਗਾਂ ਪ੍ਰਤੀ ਗੰਭੀਰ ਹੋਵੇ ਸਰਕਾਰ - ਜਵੰਧਾ, ਗਰਗ ਅਗਲੀ ਖ਼ਬਰ ਤਹਿਸੀਲਦਾਰ ਅਤੇ ਨੈਬ ਤਹਿਸੀਲਦਾਰ ਦੀ ਪੱਕੀ ਤਾਇਨਾਤੀ ਨਾ ਹੋਣ ਕਾਰਨ ਲੋਕ ਪੇ੍ਰਸ਼ਾਨ - ਜੱਸਲ, ਜਵੰਧਾ, ਧਲੇਰ
Ad Position 24