15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਅਧਿਆਪਕ ਵਰਗ ਦੀਆਂ ਮੰਗਾਂ ਪ੍ਰਤੀ ਗੰਭੀਰ ਹੋਵੇ ਸਰਕਾਰ - ਜਵੰਧਾ, ਗਰਗ

Ad Position 21
No active advertisement
ਅਜੀਤ ਡੈਸਕ 06-09-2025
ਧੂਰੀ, 5 ਸਤੰਬਰ (ਲਖਵੀਰ ਸਿੰਘ ਧਾਂਦਰਾ) - ਅਧਿਆਪਕ ਦਲ ਪੰਜਾਬ ਦੇ ਸੀਨੀਅਰ ਆਗੂ ਹਰਕਮਲਪ੍ਰੀਤ ਸਿੰਘ ਜਵੰਧਾ ਨੇ ਕਿਹਾ ਕਿ ਅਧਿਆਪਕ ਦਿਵਸ ਦਾ ਕੋਈ ਮਹੱਤਵ ਨਹੀਂ ਰਿਹਾ ਕਿਉਂਕਿ ਇਸ ਸਮੇਂ ਅਧਿਆਪਕ ਵਰਗ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਕਾਰਨ ਨਿਰਾਸ਼ਾ ਦੇ ਆਲਮ ਵਿਚ ਹੈ ਅਤੇ ਅਧਿਆਪਕ ਵਰਗ ਨੂੰ ਸਮਾਜ ਵਿਚ ਉਸ ਦਾ ਬਣਦਾ ਮਾਣ ਸਤਿਕਾਰ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਪਹਿਲਾਂ ਮੁੱਖ ਮੰਤਰੀ ਸਮੇਤ ਵੱਖ-ਵੱਖ ਮੰਤਰੀਆਂ ਵਲੋਂ ਮੁਲਾਜ਼ਮ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਪਰ ਕੋਈ ਵੀ ਵਾਅਦਾ ਪੂਰਾ ਨਾ ਕਰ ਕੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ | ਇਸ ਮੌਕੇ ਉਨ੍ਹਾਂ 3704 ਅਧਿਆਪਕ ਯੂਨੀਅਨ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇੱਥੇ ਜ਼ਿਕਰਯੋਗ ਹੈ ਕਿ ਪੇ ਫਿਕਸੇਸ਼ਨ ਦੇ ਰੇੜਕੇ ਕਰ ਕੇ ਉਨ੍ਹਾਂ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਮੁਹਾਲੀ ਬੋਰਡ ਅੱਗੇ ਧਰਨਾ ਨਿਰੰਤਰ ਜਾਰੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਅੱਗਾ ਦੌੜ ਪਿੱਛਾ ਚੌੜ ਵਾਲੀ ਨੀਤੀ 'ਤੇ ਚੱਲ ਰਿਹਾ ਹੈ ਜਿਸ ਨਾਲ ਵਿਦਿਆਰਥੀਆ ਦੀ ਪੜ੍ਹਾਈ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਨਾਲ ਹੀ ਅਧਿਆਪਕ ਵਰਗ ਮਾਨਸਿਕ ਤਣਾਅ ਦਾ ਸ਼ਿਕਾਰ ਹੁੰਦਾ ਹੈ | ਰਕੇਸ਼ ਕੁਮਾਰ ਗਰਗ ਜ਼ਿਲ੍ਹਾ ਕਨਵੀਨਰ ਮਲੇਰਕੋਟਲਾ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਨੂੰ ਪੱਕੇ ਕਰਨ ਦੀ ਥਾਂ ਤੇ ਵਿਭਾਗ ਨੂੰ ਹੀ ਕੱਚੇ ਕਰਨ ਤੇ ਤੁਲੀ ਹੋਈ ਹੈ | ਉਨ੍ਹਾਂ ਮੰਗ ਕੀਤੀ ਛੇਵੇਂ ਪੇ ਕਮਿਸ਼ਨ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਹਰੇਕ ਮੁਲਾਜ਼ਮ ਨੂੰ ਉਸ ਦਾ ਫ਼ਾਇਦਾ ਹੋ ਸਕੇ | ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ ਤਾਂ ਜੋ ਮੁਲਾਜ਼ਮ ਵਰਗ ਨੂੰ ਬੁਢਾਪੇ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਰਹਿੰਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇ ਨਵੀਂ ਭਰਤੀ ਕੀਤੀ ਜਾਵੇ ਤਾਂ ਜੋ ਲੀਹੋਂ ਲੱਥੀ ਪੰਜਾਬ ਦੀ ਸਿੱਖਿਆ ਮੁੜ ਲਾਈਨ 'ਤੇ ਆ ਸਕੇ | ਉਨ੍ਹਾਂ ਉੱਚ ਅਧਿਕਾਰੀਆਂ ਵਲੋਂ ਕੀਤੀਆਂ ਜਾ ਰਹੀਆਂ ਬੇਲੋੜੀਆਂ ਮੀਟਿੰਗਾਂ ਦਾ ਵੀ ਵਿਰੋਧ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਸਮਾਜ ਸੇਵੀ ਸੰਸਥਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਰੰਭ ਕੀਤੇ ਉਪਰਾਲੇ ਅਗਲੀ ਖ਼ਬਰ ਚੇਅਰਮੈਨ ਜਾਫ਼ਰ ਅਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਮੁਸਲਿਮ ਭਾਈਚਾਰੇ ਨੇ ਰਾਸ਼ਨ ਸਮੱਗਰੀ ਵੰਡੀ <br/>...
Ad Position 24