ਭਵਾਨੀਗੜ੍ਹ, 5 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਹੈਰੀਟੇਜ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ 69ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਬਾਸਕਟ ਬਾਲ ਅੰਡਰ-19 ਵਿਚ ਖੇਡਦਿਆਂ ਚਾਂਦੀ ਦਾ ਤਗਮਾ ਜਿੱਤਦਿਆਂ ਸੂਬਾ ਪੱਧਰ 'ਤੇ ਥਾਂ ਬਣਾਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਪ੍ਰਬੰਧਕ ਅਨਿਲ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ 'ਤੇ ਅੰਡਰ 19 ਵਿਚ ਖੇਡਦਿਆਂ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਜਿੱਤਿਆ | ਇਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਦਿਆਂ ਖੇਡ ਅਧਿਕਾਰੀਆਂ ਨੇ ਇਨ੍ਹਾਂ ਨੂੰ ਸੂਬਾ ਪੱਧਰੀ ਖੇਡਾਂ ਵਿਚ ਖੇਡਣ ਲਈ ਚੁਣ ਲਿਆ ਹੈ ਜੋ ਕਿ ਸਕੂਲ, ਬੱਚੀਆਂ ਦੇ ਮਾਪਿਆਂ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ ਪਿ੍ੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਨੇ ਵਿਦਿਆਰਥੀਆਂ ਦੇ ਭਵਿੱਖ ਦੇ ਯਤਨਾਂ ਵਿਚ ਲਗਾਤਾਰ ਸਫਲਤਾ ਦੀ ਕਾਮਨਾ ਕਰਦਿਆਂ ਟੀਮ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰ ਕੇ ਸੂਬਾ ਪੱਧਰੀ ਟੂਰਨਾਮੈਂਟ ਜਿੱਤਣ ਦੀ ਪ੍ਰੇਰਨਾ ਵੀ ਦਿੱਤੀ |