ਮਲੇਰਕੋਟਲਾ, 5 ਸਤੰਬਰ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਸੇਵਾ ਮੁਕਤ ਪੁਲਿਸ ਅਧਿਕਾਰੀਆਂ ਵਲੋਂ ਆਪਣੀਆਂ ਮੁਸ਼ਕਲਾਂ ਅਤੇ ਦੁੱਖ ਤਕਲੀਫ਼ਾਂ ਨੂੰ ਲੈ ਕੇ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮਲੇਰਕੋਟਲਾ ਦੇ ਦਫ਼ਤਰ ਵਿਚ ਪ੍ਰਧਾਨ ਬਹਾਦਰ ਸਿੰਘ ਰਾਏ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਸੇਵਾ ਮੁਕਤ ਪੁਲਿਸ ਅਧਿਕਾਰੀਆਂ ਨੇ ਹਾਜ਼ਰ ਹੋ ਕੇ ਆਪਣੇ ਮਸਲਿਆਂ ਸਬੰਧੀ ਗੰਭੀਰ ਚਰਚਾ ਕੀਤੀ | ਇਸ ਮੌਕੇ ਸੇਵਾ ਮੁਕਤ ਇੰਸਪੈਕਟਰ ਜਸਵੀਰ ਸਿੰਘ, ਸਬ ਇੰਸਪੈਕਟਰ ਨਾਹਰ ਸਿੰਘ, ਸੇਵਾ ਮੁਕਤ ਇੰਸਪੈਕਟਰ ਸੁਖਦੇਵ ਸਿੰਘ ਢੀਗੀਂ, ਥਾਣੇਦਾਰ ਦਿਲਵਰ ਖਾਨ, ਬੀਰੂ, ਖ਼ਾਂ, ਸਾਬਕਾ ਥਾਣੇਦਾਰ ਰਘਵੀਰ ਸਿੰਘ, ਸਾ. ਹੈੱਡ ਕਾਂਸਟੇਬਲ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |