ਸੰਦੌੜ, 5 ਸਤੰਬਰ (ਜਸਵੀਰ ਸਿੰਘ ਜੱਸੀ) - ਜ਼ਿਲ੍ਹੇ ਵਿਚ ਵਰਲਡ ਕੈਂਸਰ ਕੇਅਰ ਦੀ ਸਹਾਇਤਾ ਨਾਲ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਵਰਲਡ ਕੈਂਸਰ ਕੇਅਰ ਦੇ ਗਲੋਬਲ ਅਬੈਂਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਜੇਕਰ ਕੈਂਸਰ ਦੇ ਲੱਛਣਾਂ ਨੂੰ ਪਹਿਲਾਂ ਹੀ ਪਹਿਚਾਣ ਲਿਆ ਜਾਵੇ ਤਾਂ ਕੈਂਸਰ ਬਣਨ ਤੋਂ ਰੋਕਿਆ ਜਾ ਸਕਦਾ ਹੈ | ਇਸ ਵਾਰ ਅਗਸਤ ਮਹੀਨੇ ਵਿਚ ਸੰਗਰੂਰ ਜ਼ਿਲ੍ਹੇ ਦੇ 16 ਵੱਖ-ਵੱਖ ਸ਼ਹਿਰਾਂ ਵਿਚ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਵਰਲਡ ਕੈਂਸਰ ਕੇਅਰ ਦੇ ਪੰਜਾਬ ਚੈਪਟਰ ਦੇ ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਲਗਾਏ ਜਾ ਰਹੇ ਹਨ ਜਿਨ੍ਹਾਂ ਨੂੰ ਲਗਾਉਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਸਹਿਯੋਗ ਦੇ ਰਿਹਾ ਹੈ | ਜਾਣਕਾਰੀ ਦਿੰਦਿਆਂ ਮਾਡਰਨ ਸੈਕੂਲਰ ਪਬਲਿਕ ਸਕੂਲ, ਸ਼ੇਰਗੜ੍ਹ ਚੀਮਾ ਦੇ ਪਿ੍ੰਸੀਪਲ ਹਰਵੰਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ, ਨੇੜੇ ਮਲੇਰਕੋਟਲਾ ਵਿਖੇ 8 ਸਤੰਬਰ ਨੂੰ ਲੱਗੇਗਾ | ਇਸ ਮੌਕੇ ਕੈਂਪ ਵਿਚ ਕੈਂਸਰ ਅਵੇਅਰਨੈੱਸ, ਸ਼ੂਗਰ ਅਤੇ ਬੀ.ਪੀ. ਚੈੱਕਅਪ, ਮਰਦਾਂ ਦੇ ਗਦੂਦਾਂ ਦੀ ਜਾਂਚ ਲਈ ਪੀ.ਐਸ.ਏ. ਟੈੱਸਟ, ਬਲੱਡ ਕੈਂਸਰ ਦੀ ਜਾਂਚ, ਮੂੰਹ, ਗਲੇ ਅਤੇ ਹੱਡੀਆਂ ਦੀ ਜਾਂਚ, ਅÏਰਤਾਂ ਦੀ ਛਾਤੀ ਲਈ ਮੈਮੋਗ੍ਰਾਫੀ ਟੈੱਸਟ, ਬੱਚੇਦਾਨੀ ਦੇ ਪੈਪ ਸਮੇਅਰ ਟੈੱਸਟ ਅਤੇ ਕੈਂਸਰ ਮਰੀਜ਼ਾਂ ਨੂੰ ਸਹੀ ਸਲਾਹ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਕੈਂਪ ਵਿਚ ਟੈੱਸਟ ਕਰਵਾਉਣ ਲਈ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |