15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹਲਕਾ ਅਮਰਗੜ੍ਹ ਦੇ ਕਾਂਗਰਸੀ ਵਰਕਰ ਧੜੇਬੰਦੀ ਛੱਡ ਕੇ ਇੱਕ ਪਲੇਟਫ਼ਾਰਮ 'ਤੇ ਇਕੱਠੇ ਹੋਣ - ਗੁਰਵਿੰਦਰ ਸਿੰਘ ਰਟੌਲ <br/>

Ad Position 21
No active advertisement
ਅਜੀਤ ਡੈਸਕ 06-09-2025
ਮਲੇਰਕੋਟਲਾ, 5 ਸਤੰਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਕਾਂਗਰਸੀ ਵਰਕਰ ਧੜੇਬੰਦੀ ਛੱਡ ਕੇ ਪਾਰਟੀ ਦੇ ਇੱਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਰਟੌਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਤੋਂ ਹਲਕਾ ਅਮਰਗੜ੍ਹ ਦੇ ਕਾਂਗਰਸੀ ਵਰਕਰ ਧੜੇਬੰਦੀ ਵਿੱਚ ਵੰਡ ਕੇ ਆਪੋ-ਆਪਣੇ ਆਗੂਆਂ ਦੇ ਖੇਮਿਆਂ ਵਿੱਚ ਵਿਚਰ ਰਹੇ ਹਨ, ਇਹ ਗ਼ਲਤ ਹੈ | ਕਾਂਗਰਸ ਪਾਰਟੀ ਇੱਕ ਹੈ ਇਸ ਲਈ ਸਾਰੇ ਵਰਕਰਾਂ ਨੂੰ ਇੱਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਤੁਰਨ ਦੀ ਲੋੜ ਹੈ | ਰਟੌਲ ਨੇ ਆਖਿਆ ਕਿ ਹਲਕਾ ਅਮਰਗੜ੍ਹ ਤੋਂ ਕਾਂਗਰਸ ਹਾਈ ਕਮਾਂਡ ਵਲੋਂ ਜਿਸ ਵੀ ਕਿਸੇ ਆਗੂ ਨੂੰ ਟਿਕਟ ਦੇ ਕੇ ਨਿਵਾਜਿਆ ਜਾਵੇਗਾ, ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸਾਰੇ ਉਸ ਦੀ ਡਟ ਕੇ ਮਦਦ ਕਰੀਏ | ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਵਿੱਚ ਕਾਂਗਰਸ ਪਾਰਟੀ ਪੰਜਾਬ ਅੰਦਰ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਕਾਂਗਰਸੀ ਆਗੂ ਗੁਰਵਿੰਦਰ ਸਿੰਘ ਰਟੋਲ ਨੇ ਆਖਿਆ ਕਿ ਪਿਛਲੇ ਸਮੇਂ ਕਾਂਗਰਸ ਦੀ ਸਰਕਾਰ ਦੌਰਾਨ ਪੰਜਾਬ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਸੀ ਪਰ ਆਮ ਆਦਮੀ ਪਾਰਟੀ ਦੇ ਰਾਜਕਾਲ ਦੌਰਾਨ ਸੂਬੇ ਅੰਦਰ ਸਾਰੇ ਮਸਲੇ ਜਿਉਂ ਦੇ ਤਿਉਂ ਪਏ ਹਨ ਕਿਸੇ ਦਾ ਵੀ ਹੱਲ ਨਹੀਂ ਹੋਇਆ |

Ad Position 22
No active advertisement
ਪਿਛਲੀ ਖ਼ਬਰ ਬੜੂ ਸਾਹਿਬ ਟਰੱਸਟ ਵਲੋਂ ਹੜ੍ਹ ਪੀੜਤਾਂ ਲਈ ਕੀਤੇ ਕਾਰਜ ਸ਼ਲਾਘਾਯੋਗ - ਸਿੰਘ ਸਾਹਿਬ ਟੇਕ ਸਿੰਘ ਧਨੌਲਾ ਅਗਲੀ ਖ਼ਬਰ ਮਾਤਾ ਹਰਦੇਵ ਕੌਰ ਨੂੰ ਢੀਂਡਸਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
Ad Position 24