15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬੜੂ ਸਾਹਿਬ ਟਰੱਸਟ ਵਲੋਂ ਹੜ੍ਹ ਪੀੜਤਾਂ ਲਈ ਕੀਤੇ ਕਾਰਜ ਸ਼ਲਾਘਾਯੋਗ - ਸਿੰਘ ਸਾਹਿਬ ਟੇਕ ਸਿੰਘ ਧਨੌਲਾ

Ad Position 21
No active advertisement
ਅਜੀਤ ਡੈਸਕ 06-09-2025
ਸੰਗਰੂਰ, ਧਰਮਗੜ੍ਹ, 5 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਹੜ ਪ੍ਰਭਾਵਿਤ ਖੇਤਰਾਂ 'ਚ ਰਾਹਤ ਕੈਂਪ ਲਗਾ ਕੇ ਹੜ ਪੀੜਤਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜਿਸ ਦੇ ਕਲਗ਼ੀਧਰ ਟਰੱਸਟ ਦੇ ਪ੍ਰਧਾਨ ਬਾਬਾ (ਡਾ.) ਦਵਿੰਦਰ ਸਿੰਘ, ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਅਤੇ ਟਰੱਸਟ ਦੇ ਸਮੁੱਚੇ ਸੇਵਾਦਾਰ ਵਧਾਈ ਦੇ ਹੱਕਦਾਰ ਹਨ, ਜਿਨ੍ਹਾਂ ਨੇ ਅÏਖੇ ਸਮੇਂ ਇਨਸਾਨੀਅਤ ਨੂੰ ਮੁੱਖ ਰੱਖਦਿਆਂ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਤਖ਼ਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਸਿੰਘ ਸਾਹਿਬ ਜਥੇਦਾਰ ਟੇਕ ਸਿੰਘ ਧਨੌਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਪੰਜਾਬ ਦੇ ਵਾਤਾਵਰਣ ਅਤੇ ਭਵਿੱਖ ਪ੍ਰਤੀ ਆਪਣੀ ਵਚਨਬੱਧਤਾ ਨੂੰ ਲੈ ਕੇ ਇਕ ਨਿਵੇਕਲੀ ਸੇਵਾ ਸ਼ੁਰੂ ਕੀਤੀ ਹੈ, ਜਿਸ ਦੇ ਤਹਿਤ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋ ਤਖ਼ਤ ਸ਼੍ਰੀ ਦਮਦਮਾ ਸਾਹਿਬ ਲਈ ਵੱਖ ਵੱਖ ਛਾਂਦਾਰ, ਫੁੱਲਦਾਰ ਅਤੇ ਫੁੱਲਦਾਰ 100 ਦੇ ਕਰੀਬ ਬੂਟੇ ਦਾਨ ਕੀਤੇ ਹਨ, ਜਿਸ ਦਾ ਮੁੱਖ ਮਕਸਦ ਕੇਵਲ ਰੁੱਖ ਲਗਾਉਣ ਦਾ ਯਤਨ ਨਹੀਂ ਸਗੋਂ ਪੰਜਾਬ ਦੇ ਪੁਨਰ ਨਿਰਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਦੀ ਸਥਾਪਨਾ ਵੱਲ ਇੱਕ ਮਹੱਤਵਪੂਰਨ ਕਦਮ ਹੈ | ਇਸ ਮੌਕੇ ਬੜੀ ਸਾਹਿਬ ਟਰੱਸਟ ਦੇ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਕਿਹਾ ਕਿ ਬੂਟੇ ਲਗਾਉਣੇ ਕੇਵਲ ਵਾਤਾਵਰਣ ਨੂੰ ਸੁਧਾਰਨ ਬਾਰੇ ਨਹੀਂ, ਇਹ ਕੁਦਰਤ ਮਾਂ ਦੀ ਸੇਵਾ ਕਰਨ, ਜੀਵਨ ਨੂੰ ਸੰਭਾਲਣ ਅਤੇ ਸਮਾਜ 'ਚ ਉਮੀਦ ਦੇ ਬੀਜ ਬੀਜਣ ਬਾਰੇ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਉਕਤ ਟਰੱਸਟ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਉਪਰਾਲੇ ਲਈ ਸਹਿਯੋਗ ਦੇਣ, ਓਥੇ ਨਾਲ ਹੀ ਸੂਬੇ ਭਰ ਚ ਬੂਟੇ ਲਗਾਉਣ ਦੀ ਮੁਹਿੰਮ ਦਾ ਵੀ ਹਿੱਸਾ ਬਣ ਕੇ ਸੇਵਾ ਚ ਹਿੱਸਾ ਪਾ ਕੇ ਆਪਣਾ ਜੀਵਨ ਸਫਲਾ ਕਰਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਐਨ.ਆਈ.ਆਰ.ਐਫ਼. ਸੂਚੀ 'ਚ ਤੀਜਾ ਸਥਾਨ ਕੀਤਾ ਪ੍ਰਾਪਤ <br/> ਅਗਲੀ ਖ਼ਬਰ ਹਲਕਾ ਅਮਰਗੜ੍ਹ ਦੇ ਕਾਂਗਰਸੀ ਵਰਕਰ ਧੜੇਬੰਦੀ ਛੱਡ ਕੇ ਇੱਕ ਪਲੇਟਫ਼ਾਰਮ 'ਤੇ ਇਕੱਠੇ ਹੋਣ - ਗੁਰਵਿੰਦਰ ਸਿੰਘ ਰਟੌਲ <br/>...
Ad Position 24