25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭੀਮ ਸਿੰਘ ਭੁੱਲਰਹੇੜੀ ਕਾਂਗਰਸ ਐਸ ਸੀ ਸੈੱਲ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 07-09-2025
ਧੂਰੀ, 6 ਸਤੰਬਰ (ਲਖਵੀਰ ਸਿੰਘ ਧਾਂਦਰਾ) - ਕਾਂਗਰਸ ਪਾਰਟੀ ਵਲੋਂ ਧੂਰੀ ਵਿਚ ਇੱਕ ਅਹਿਮ ਨਿਯੁਕਤੀ ਕਰਦੇ ਹੋਏ ਭੀਮ ਸਿੰਘ ਭੁੱਲਰਹੇੜੀ ਨੂੰ ਐਸ.ਸੀ ਸੈੱਲ ਦਿਹਾਤੀ ਬਲਾਕ 2 ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਪਿੰਡ ਭੁੱਲਰਹੇੜੀ ਵਿਚ ਕਰਵਾਏ ਸਮਾਗਮ ਦੌਰਾਨ ਐਸ.ਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਜੱਸੀ ਅਤੇ ਧੂਰੀ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅੰਮਿ੍ਤ ਬਰਾੜ ਕਾਂਝਲਾ ਵਲੋਂ ਭੀਮ ਸਿੰਘ ਭੁੱਲਰਹੇੜੀ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ | ਸਮਾਗਮ ਦੌਰਾਨ ਚਮਕੌਰ ਸਿੰਘ ਜੱਸੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਤੇ ਭਵਿੱਖ ਵਿਚ ਹੋਰ ਅਹਿਮ ਨਿਯੁਕਤੀਆਂ ਕੀਤੀਆਂ ਜਾਣਗੀਆਂ | ਇਸ ਮੌਕੇ ਭੀਮ ਸਿੰਘ ਭੁੱਲਰਹੇੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋ ਦਿੱਤੀ ਇਸ ਅਹਿਮ ਜ਼ਿੰਮੇਵਾਰੀ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਅੰਮਿ੍ਤ ਬਰਾੜ ਕਾਂਝਲਾ ਨੇ ਕਿਹਾ ਪੰਜਾਬ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ ਤੇ ਮੌਜੂਦਾ ਪੰਜਾਬ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਪੰਜਾਬ ਦੇ ਲੋਕ ਵੱਡੀ ਪੱਧਰ ਤੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਾਂਗਰਸ ਪਾਰਟੀ ਪੰਜਾਬ ਦੇ ਹੜ ਪੀੜਤਾਂ ਲਈ ਕੇਂਦਰ ਸਰਕਾਰ ਉੱਪਰ ਦਵਾਉ ਬਣਾ ਕੇ ਪੰਜਾਬ ਲਈ ਵੱਡਾ ਆਰਥਿਕ ਪੈਕੇਜ ਦਾ ਐਲਾਨ ਕਰਵਾਏਗੀ, ਕਿਉਂਕਿ ਹੁਣ ਪੰਜਾਬ ਦੇ ਲੋਕਾਂ ਨੂੰ ਵੱਡੇ ਪੱਧਰ ਤੇ ਮਦਦ ਦੀ ਲੋੜ ਹੈ | ਉਨ੍ਹਾਂ ਕਿਹਾ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਦੀ ਆਈ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਦੀਦਾਰ ਸਿੰਘ ਕਾਂਝਲਾ, ਨਛੱਤਰ ਸਿੰਘ ਭੁੱਲਰਹੇੜੀ, ਗੋਬਿੰਦ ਸਿੰਘ ਅਤੇ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਟਰ ਤੇ ਲੱਗੇ ਟਰਾਂਸਫ਼ਾਰਮਰ 'ਚੋਂ ਤਾਂਬਾ ਚੋਰੀ ਅਗਲੀ ਖ਼ਬਰ ਇੰਡਸਟਰੀ ਚੈਂਬਰ ਦੇ ਆਗੂਆਂ ਨੇ ਪੁਲਿਸ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24