ਭਵਾਨੀਗੜ੍ਹ, 6 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਨਰੈਣਗੜ੍ਹ ਵਿਖੇ ਪਿੰਡ ਦੀ ਪੰਚਾਇਤ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਵਿਚ ਵਦਾਂਤਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਕਰੀਬ 2 ਸੈਂਕੜਾ ਮਰੀਜ਼ਾਂ ਦੀ ਜਾਂਚ ਕਰਦਿਆਂ ਦਵਾਈਆਂ ਮੁਫ਼ਤ ਦਿੱਤੀਆਂ | ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪੰਚਾਇਤ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਪਿੰਡ ਵਿਚ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਪੰਚਾਇਤਾਂ ਨੂੰ ਪਿੰਡ ਅਤੇ ਇਲਾਕੇ ਦੀ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਪਿੰਡ ਦੇ ਸਰਪੰਚ ਬਲਜਿੰਦਰ ਕੌਰ , ਹਮੀਰ ਸਿੰਘ ਨਰੈਣਗੜ੍ਹ ਨੇ ਦੱਸਿਆ ਕਿ ਪੰਚਾਇਤ ਵਲੋਂ ਸਮੇਂ-ਸਮੇਂ 'ਤੇ ਸਮਾਜ ਸੇਵੀ ਕੰਮਾਂ ਨੂੰ ਕਰਾ ਕੇ ਪਿੰਡ ਅਤੇ ਇਲਾਕੇ ਦੀ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ 'ਤੇ ਸਰਪੰਚ ਬਲਜਿੰਦਰ ਕੌਰ, ਹਮੀਰ ਸਿੰਘ ਨਰੈਣਗੜ੍ਹ ਨੇ ਡਾਕਟਰਾਂ ਅਤੇ ਵਿਧਾਇਕਾ ਭਰਾਜ ਨੂੰ ਸਨਮਾਨਿਤ ਕੀਤਾ | ਇਸ ਕੈਂਪ ਦੌਰਾਨ ਉਕਤ ਆਗੂਆਂ ਤੋਂ ਇਲਾਵਾ ਬਲਵਿੰਦਰ ਸਿੰਘ, ਹਾਕਮ ਸਿੰਘ, ਦਵਿੰਦਰ ਸਿੰਘ, ਨਿੱਕਾ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ, ਸਰਬਜੀਤ ਕੌਰ, ਸੁਖਪਾਲ ਕੌਰ ਸਾਰੇ ਪੰਚ ਤੋਂ ਇਲਾਵਾ ਲਾਡੀ ਚੱਠਾ ਆਪ ਆਗੂ, ਬਲਕਾਰ ਸਿੰਘ, ਅਮਰਜੀਤ ਸਿੰਘ, ਡਾ. ਪਰਗਟ ਸਿੰਘ, ਰਵਿੰਦਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |