25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿੱਤ ਮੰਤਰੀ ਦੇ ਓ.ਐਸ.ਡੀ ਸੋਹੀ ਨੇ ਭਾਰੀ ਮੀਂਹ ਕਾਰਨ ਨੁਕਸਾਨੇ ਘਰਾਂ ਜਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 07-09-2025
ਲਹਿਰਾਗਾਗਾ, 6 ਸਤੰਬਰ (ਅਸ਼ੋਕ ਗਰਗ) - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਅਤੇ ਚੇਅਰਮੈਨ ਜਸਵੀਰ ਕੌਰ ਨੇ ਪਿੰਡ ਸੰਗਤਪੁਰਾ ਆ ਕੇ ਭਾਰੀ ਮੀਂਹ ਕਾਰਨ ਨੁਕਸਾਨੇ ਗਏ ਘਰਾਂ ਦਾ ਜਾਇਜ਼ਾ ਲਿਆ ਅਤੇ ਹਮਦਰਦੀ ਜ਼ਾਹਿਰ ਕੀਤੀ | ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨਾਂ ਤੱਕ ਸਬੰਧਿਤ ਅਧਿਕਾਰੀਆਂ ਤੋਂ ਬਿਨ੍ਹਾਂ ਕਿਸੇ ਪੱਖਪਾਤ ਰਿਪੋਰਟ ਬਣਵਾਈ ਜਾਵੇਗੀ, ਤਾਂ ਕਿ ਪੰਜਾਬ ਸਰਕਾਰ ਵਲੋਂ ਢੁਕਵਾਂ ਮੁਆਵਜ਼ਾ ਪੀੜਿਤ ਪਰਿਵਾਰਾਂ ਨੂੰ ਦਿਵਾਇਆ ਜਾ ਸਕੇ | ਉਨ੍ਹਾਂ ਮੌਕੇ 'ਤੇ ਕੁਝ ਲੋੜਵੰਦ ਪਰਿਵਾਰਾਂ ਦੀ ਰਾਸ਼ਨ ਦੇ ਕੇ ਮਦਦ ਵੀ ਕੀਤੀ | ਉਨ੍ਹਾਂ ਕਿਹਾ ਕਿ ਇਸ ਅÏਖੀ ਘੜੀ ਵਿਚ ਸਮੂਹ ਪੰਜਾਬੀ ਭਾਈਚਾਰੇ ਨੂੰ ਇੱਕ ਦੂਜੇ ਦੀ ਮਦਦ ਲਈ ਅੱਗੇ ਆਉਣ ਦੀ ਲੋੜ ਹੈ | ਇਸ ਮੌਕੇ ਟਰੱਕ ਯੂਨੀਅਨ, ਲਹਿਰਾ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ, ਗੁਰਮੀਤ ਸਿੰਘ ਭੋਲਾ, ਗੁਰਦੀਪ ਸਿੰਘ ਨੰਬਰਦਾਰ, ਸੁਪਿੰਦਰ ਸਿੰਘ, ਰਾਮਫ਼ਲ ਸਿੰਘ, ਦਰਸ਼ਨ ਸਿੰਘ ਖ਼ਾਲਸਾ, ਨਾਥਾ ਸਿੰਘ, ਦੀਪ ਸਿੰਘ, ਰਾਮ ਸਿੰਘ, ਪਰਮਿੰਦਰ ਬੱਬੂ ਅਤੇ ਮਨਦੀਪ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਾਂਗੜਾ ਪਰਿਵਾਰ ਹੋਇਆ ਸਰਗਰਮ
Ad Position 24