25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮੀਂਹ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 07-09-2025
ਅਮਰਗੜ੍ਹ, 6 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਭਾਰੀ ਬਰਸਾਤਾਂ ਨਾਲ ਮਜ਼ਦੂਰਾਂ ਦੇ ਘਰਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਐਸ.ਡੀ.ਐਮ ਅਮਰਗੜ੍ਹ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਜ਼ੋਨਲ ਸਕੱਤਰ ਗੁਰਵਿੰਦਰ ਬੌੜਾਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਅਮਰਗੜ੍ਹ ਇਲਾਕੇ 'ਚ ਗ਼ਰੀਬ ਮਜ਼ਦੂਰਾਂ ਦੇ ਘਰਾਂ ਦੀਆਂ ਛੱਤਾਂ ਡਿਗ ਗਈਆਂ ਹਨ ਤੇ ਤਰੇੜਾਂ ਕਾਰਨ ਬਹੁਤਿਆਂ ਦੀ ਹਾਲਤ ਤਰਸਯੋਗ ਹੋ ਗਈ ਹੈ | ਕਮੇਟੀ ਆਗੂਆਂ ਨੇ ਆਖਿਆ ਕਿ ਗ਼ਰੀਬਾਂ ਦੇ ਨੁਕਸਾਨੇ ਗਏ ਮਕਾਨਾਂ, ਸਮਾਨ ਅਤੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਸਰਵੇਖਣ ਕਰਕੇ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ | ਨਾਲ ਹੀ ਕੱਚੇ ਮਕਾਨਾਂ ਨੂੰ ਪੱਕੇ ਮਕਾਨਾਂ ਵਿਚ ਬਦਲਣ ਲਈ ਸਹਾਇਤਾ ਦਿੱਤੀ ਜਾਵੇ | ਇਸ ਮੌਕੇ ਰਣਜੀਤ ਸਿੰਘ ਤੋਲੇਵਾਲ, ਭੀਮ ਸਿੰਘ ਤੋਲੇਵਾਲ, ਗੁਰਦੇਵ ਕੌਰ ਅਮਰਗੜ੍ਹ, ਸੁਖਵਿੰਦਰ ਕੌਰ, ਤਰਸੇਮ ਸਿੰਘ ਲਾਗੜੀਆਂ, ਹਰਦੀਪ ਸਿੰਘ, ਸਾਧੂ ਸਿੰਘ ਦੌਲਤਪੁਰ ਛੰਨਾ ਤੇ ਸੇਵਾ ਸਿੰਘ ਭੜੀਮਾਣਸਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਟੀਮ ਵਲੋਂ ਲੋੜਵੰਦਾਂ ਨੂੰ ਵੰਡਿਆ ਰਾਸ਼ਨ ਅਗਲੀ ਖ਼ਬਰ ਘੱਟ ਗਿਣਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਮਿਸ਼ਨ ਹਮੇਸ਼ਾ ਯਤਨਸ਼ੀਲ - ਜਤਿੰਦਰ ਮਸੀਹ ਗੌਰਵ
Ad Position 24