25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਟੀਮ ਵਲੋਂ ਲੋੜਵੰਦਾਂ ਨੂੰ ਵੰਡਿਆ ਰਾਸ਼ਨ

Ad Position 21
No active advertisement
ਅਜੀਤ ਡੈਸਕ 07-09-2025
ਸੁਨਾਮ ਊਧਮ ਸਿੰਘ ਵਾਲਾ, 6 ਸਤੰਬਰ (ਧਾਲੀਵਾਲ, ਭੁੱਲਰ) - ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵਲੋਂ ਆਪਣੀ ਟੀਮ ਨੂੰ ਨਿਰਦੇਸ਼ ਦਿੱਤੇ ਗਏ ਕਿ ਸੁਨਾਮ ਸ਼ਹਿਰ ਸਮੇਤ ਪੂਰੇ ਹਲਕੇ ਵਿਚ ਜਿੱਥੇ ਵੀ ਕਿਸੇ ਲੋੜਵੰਦ ਗ਼ਰੀਬ ਨੂੰ ਰਾਸ਼ਨ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀ ਲੋੜ ਹੈ, ਉਹ ਸਾਰਾ ਸਮਾਨ ਪਹਿਲ ਦੇ ਆਧਾਰ ਉੱਤੇ ਮੁਹੱਈਆ ਕਰਵਾਇਆ ਜਾਵੇ | ਜਿੱਥੇ ਸਰਕਾਰ ਲੋਕਾਂ ਦੇ ਨਾਲ ਇਸ ਅÏਖੀ ਘੜੀ ਵਿਚ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ, ਉੱਥੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵਲੋਂ ਆਪਣੇ ਪੱਧਰ ਉੱਤੇ ਵੀ ਲੋੜਵੰਦਾਂ ਦੀ ਮਦਦ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਕੈਬਨਿਟ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਨਾ ਹਿਤ ਉਨ੍ਹਾਂ ਦੀ ਟੀਮ ਨੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਦੀ ਅਗਵਾਈ ਵਿਚ ਨਵੀਂ ਅਨਾਜ ਮੰਡੀ ਸੁਨਾਮ ਦੇ ਪਿਛਲੇ ਪਾਸੇ ਝੁੱਗੀਆਂ ਵਿਚ ਜੀਵਨ ਬਸਰ ਕਰ ਰਹੇ ਲੋਕਾਂ ਨੂੰ ਰਾਸ਼ਨ ਅਤੇ ਹੋਰ ਰੋਜ਼ਾਨਾ ਵਰਤੋਂ ਦੇ ਸਮਾਨ ਦੀਆਂ ਕਿੱਟਾਂ ਵੰਡੀਆਂ ਅਤੇ ਉੱਥੇ ਰਹਿ ਰਹੇ ਲੋਕਾਂ ਵਲੋਂ ਦੱਸੀਆਂ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਰਾਸ਼ਨ ਵੰਡਣ ਵਾਲੀ ਟੀਮ ਵਲੋਂ ਇਹ ਵੀ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਵਲੋਂ ਜਲਦ ਹੀ ਲੋੜੀਂਦੀਆਂ ਦਵਾਈਆਂ, ਮੈਡੀਕਲ ਟੀਮ ਦੀ ਅਗਵਾਈ ਵਿਚ ਵੰਡੀਆਂ ਜਾਣਗੀਆਂ | ਰਾਸ਼ਨ ਵੰਡਣ ਵਾਲੀ ਟੀਮ ਵਿਚ ਪੀ.ਏ.ਸੰਜੀਵ ਕੁਮਾਰ ਸੰਜੂ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਸਰਪੰਚ ਗੁਰਚਰਨ ਸਿੰਘ ਚੌਵਾਸ ਜਖੇਪਲ, ਮਨੀ ਸਰਾਓ ਅਤੇ ਬਲਾਕ ਪ੍ਰਧਾਨ ਸਾਹਿਬ ਸਿੰਘ ਆਦਿ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਉਤਸ਼ਾਹ ਨਾਲ ਮਨਾਇਆ ਗਣੇਸ਼ ਉਤਸਵ ਅਗਲੀ ਖ਼ਬਰ ਮੀਂਹ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ
Ad Position 24