25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਾਂਗੜਾ ਪਰਿਵਾਰ ਹੋਇਆ ਸਰਗਰਮ

Ad Position 21
No active advertisement
ਦਰਸ਼ਨ ਕਾਂਗੜਾ ਅਤੇ ਬੀਬੀ ਪੂਨਮ ਕਾਂਗੜਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾਇਜ਼ਾ ਲੈਂਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 07-09-2025
ਸੰਗਰੂਰ, 6 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਭਾਰਤੀਯ ਅੰਬੇਡਕਰ ਮਿਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਸੂਬੇ ਵਿਚ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਅਤੇ ਆਏ ਹੜ੍ਹਾਂ ਦੀ ਬਦੌਲਤ ਕਈ ਜ਼ਿਲਿ੍ਹਆਂ ਦੇ ਹਜ਼ਾਰਾਂ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਦੇਸ਼ ਉੱਤੇ ਰਾਜ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਤੋਂ ਵਾਪਸ ਪਰਤੇ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਈ ਕਮੇਟੀਆਂ ਦਾ ਗਠਨ ਕੀਤਾ ਹੈ ਜੋ ਦਿਨਾਂ ਰਾਤ ਸੇਵਾ ਵਿਚ ਜੁਟੇ ਹੋਏ ਹਨ ਪਰ ਸੂਬਾ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ | ਦੁੱਖ ਦੀ ਗੱਲ ਇਹ ਹੈ ਸਰਕਾਰਾਂ ਦੇ ਨੁਮਾਇੰਦੇ ਸਿਰਫ਼ ਫ਼ੋਟੋ ਸੂਟ ਤੱਕ ਹੀ ਸੀਮਤ ਹਨ | ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਹੜ੍ਹ ਪੀੜਤਾਂ ਦੀ ਮਦਦ ਕਰਨ | ਇਸ ਮੌਕੇ ਬੀਬੀ ਪੂਰਨ ਕਾਂਗੜਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਪੀ. ਖਾਦ ਦੀ ਕਾਲਾ ਬਾਜ਼ਾਰੀ ਜ਼ੋਰਾਂ 'ਤੇ-ਔਲਖ, ਮਾਨ <br/> ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਨੇ ਹੜ੍ਹ ਪੀੜਤਾਂ ਦੇ ਮੁੜ ਵਸੇਵੇ ਲਈ ਇਕੱਠੀ ਕੀਤੀ 31.20 ਲੱਖ ਰੁਪਏ ਦੀ ਰਾਸ਼ੀ
Ad Position 24