ਦਿੜ੍ਹਬਾ ਮੰਡੀ, ਸੁਨਾਮ, 22 ਸਤੰਬਰ (ਛਾਜਲੀ, ਭੁੱਲਰ, ਧਾਲੀਵਾਲ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦਿੜ੍ਹਬਾ ਪੁਲਿਸ ਨੇ ਇੱਕ ਵਿਅਕਤੀ ਨੂੰ 56 ਕਿੱਲੋ ਭੁੱਕੀ ਸਮੇਤ ਨਾਕੇ 'ਤੇ ਫੜਨ ਦਾ ਦਾਅਵਾ ਕੀਤਾ ਹੈ | ਪੁਲਿਸ ਥਾਣਾ ਦਿੜ੍ਹਬਾ ਦੇ ਮੁੱਖ ਅਫ਼ਸਰ ਕਮਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਚੌਂਕੀ ਕੌਹਰੀਆਂ ਦੇ ਇੰਚਾਰਜ ਮਿੱਠੂ ਰਾਮ ਨੇ ਸਮੇਤ ਪੁਲਿਸ ਪਾਰਟੀ ਪਿੰਡ ਕਾਕੂਵਾਲਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਨਾਕਾ ਲਗਾਇਆ ਹੋਇਆ ਸੀ | ਪਾਤੜਾਂ ਵਲੋਂ ਇੱਕ ਕੈਂਟਰ ਨੂੰ ਰੋਕਿਆ | ਕੈਂਟਰ ਦੀ ਤਲਾਸ਼ੀ ਦੌਰਾਨ 56 ਕਿੱਲੋ ਭੁੱਕੀ ਬਰਾਮਦ ਹੋਈ | ਪੁਲਿਸ ਨੇ ਕੈਂਟਰ ਦੇ ਡਰਾਈਵਰ ਕੁਲਵੰਤ ਸਿੰਘ ਵਾਸੀ ਸਮੂਰਾਂ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ | ਪੁਲਿਸ ਥਾਣਾ ਦਿੜ੍ਹਬਾ ਵਿਖੇ ਕੁਲਵੰਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |