02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਚੇਅਰਮੈਨ ਹਰਵਿੰਦਰ ਸਿੰਘ ਨੇ ਛਾਜਲੀ ਅਨਾਜ ਮੰਡੀ ਵਿਚ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

Ad Position 21
No active advertisement
ਅਜੀਤ ਡੈਸਕ 23-09-2025

ਛਾਜਲੀ, 22 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹਲਕਾ ਦਿੜ੍ਹਬਾ ਦੀਆਂ 21 ਅਨਾਜ ਮੰਡੀਆਂ ਵਿਚ ਨਵੇਂ ਸ਼ੈੱਡ ਬਣਾਉਣ ਲਈ ਐਲਾਨ ਤੋਂ ਬਾਅਦ, ਅੱਜ ਪਿੰਡ ਛਾਜਲੀ ਦੀ ਅਨਾਜ ਮੰਡੀ ਵਿਚ ਚੱਲ ਰਹੇ ਨਿਰਮਾਣ ਕਾਰਜ ਦਾ ਚੇਅਰਮੈਨ ਹਰਵਿੰਦਰ ਸਿੰਘ ਨੇ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਖ਼ਜ਼ਾਨਾ ਮੰਤਰੀ ਦੇ ਹੁਕਮਾਂ ਅਨੁਸਾਰ ਛਾਜਲੀ ਅਨਾਜ ਮੰਡੀ ਵਿਚ ਦੋ ਸ਼ੈੱਡਾਂ ਦਾ ਨਿਰਮਾਣ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਲਈ ਵਰਤੇ ਜਾ ਰਹੇ ਮੈਟੀਰੀਅਲ ਦੀ ਜਾਂਚ ਵੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਉੱਚ ਗੁਣਵੱਤਾ ਵਾਲਾ ਸਾਮਾਨ ਹੀ ਵਰਤਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਲੰਮੇ ਸਮੇਂ ਲਈ ਸੁਵਿਧਾ ਮਿਲ ਸਕੇ | ਉਨ੍ਹਾਂ ਕਿਹਾ ਕਿ ਛਾਜਲੀ ਦੀ ਅਨਾਜ ਮੰਡੀ ਨਾ ਸਿਰਫ਼ ਪਿੰਡ ਦੀ, ਸਗੋਂ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੀਆਂ ਹਾੜੀ ਤੇ ਸਾਉਣੀ ਦੀਆਂ ਫ਼ਸਲਾਂ ਦਾ ਮੁੱਖ ਕੇਂਦਰ ਹੈ | ਇਸ ਕਾਰਨ ਇੱਥੇ 100X50 ਅਤੇ 35X35 ਦੇ ਦੋ ਸ਼ੈੱਡਾਂ ਦੀ ਮਨਜ਼ੂਰੀ ਦੇਣਾ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਵੱਡਾ ਉਪਰਾਲਾ ਹੈ | ਉਨ੍ਹਾਂ ਖ਼ਾਸ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਦੇ ਵਿਕਾਸ ਦੇ ਨਾਲ-ਨਾਲ ਸਿਹਤ ਸੇਵਾਵਾਂ ਨੂੰ ਵੀ ਮਜ਼ਬੂਤ ਕਰ ਰਹੀ ਹੈ | ਪਿੰਡਾਂ ਵਿਚ ਮੈਡੀਕਲ ਵੈਨਾਂ ਭੇਜਣ ਰਾਹੀਂ ਲੋਕਾਂ ਨੂੰ ਘਰ-ਦਰਵਾਜ਼ੇ ਸਿਹਤ ਸਹੂਲਤਾਂ ਮਿਲ ਰਹੀਆਂ ਹਨ | ਇਸ ਮੌਕੇ 'ਤੇ ਪੰਚ ਜੱਗਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਅਣਗਹਿਲੀ ਕਾਰਨ ਫੈਲੀਆਂ ਬਿਮਾਰੀਆਂ - ਵਿਨਰਜੀਤ ਗੋਲਡੀ <br/> ਅਗਲੀ ਖ਼ਬਰ ਮਨਜੀਤ ਸਿੰਘ ਨੰਗਲਾ ਬਣੇ ਪੰਜਾਬ ਨੰਬਰਦਾਰਾ ਯੂਨੀਅਨ ਦੇ ਪ੍ਰਧਾਨ <br/>
Ad Position 24
No active advertisement