ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਮੁਫ਼ਤ ਹੋਮਿਓਪੈਥਿਕ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 23-09-2025
ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਭੁੱਲਰ, ਧਾਲੀਵਾਲ) - ਡੇਂਗੂ ਅਤੇ ਚਿਕਨਗੁਨੀਆ ਬਿਮਾਰੀਆਂ ਦੇ ਮੱਦੇਨਜ਼ਰ ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਪ੍ਰਧਾਨ ਐਡਵੋਕੇਟ ਕਰਨਵੀਰ ਵਸਿਸ਼ਟ ਦੀ ਅਗਵਾਈ ਵਿਚ ਮੁਫ਼ਤ ਹੋਮਿਓਪੈਥਿਕ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਸੀਨੀਅਰ ਸਿਵਲ ਜੱਜ ਸੀਨੀਅਰ ਡਵੀਜ਼ਨ ਦਲੀਪ ਕੁਮਾਰ, ਜੱਜ ਅਨੰਤਦੀਪ ਸਿੰਘ ਸੰਧੂ, ਜੱਜ ਮੈਡਮ ਕੁਲਵਿੰਦਰ ਕੌਰ ਅਤੇ ਜੱਜ ਪੁਨੀਤ ਵਰਮਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਸਮੇਂ ਡਾ. ਰਿਪੀ ਅਗਰਵਾਲ ਅਤੇ ਡਾ. ਸੰਦੀਪ ਗੋਇਲ ਵਲੋਂ ਕਰੀਬ 90 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਜ਼ਿਕਰਯੋਗ ਹੈ ਕਿ ਬਾਰ ਐਸੋਸੀਏਸ਼ਨ ਦੇ ਕਾਫ਼ੀ ਮੈਂਬਰ ਡੇਂਗੂ ਅਤੇ ਚਿਕਨਗੁਨੀਆ ਬਿਮਾਰੀ ਤੋਂ ਪ੍ਰਭਾਵਿਤ ਹੋਏ ਸਨ | ਇਸ ਮੌਕੇ ਐਡਵੋਕੇਟ ਤੇਜਪਾਲ ਭਾਰਦਵਾਜ, ਬਿਕਰਮਜੀਤ ਸਿੰਘ ਗੁਰਾਇਆ, ਵਰੁਣ ਕਾਂਸਲ, ਨਸ਼ੰਦਰ ਸਿੰਘ, ਕੁਲਵੀਰ ਕੌਰ, ਰਿਸ਼ਵਜੀਤ ਸਿੰਘ ਮਾਨਸ਼ਾਹੀਆ, ਤਰਲੋਕ ਸਿੰਘ ਭੰਗੂ, ਮਿੱਤ ਸਿੰਘ ਜਨਾਲ, ਰਵਿੰਦਰ ਭਾਰਦਵਾਜ, ਪ੍ਰਵੀਨ ਜੈਨ ਅਤੇ ਗਗਨ ਕੌਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਜਨਮ ਦਿਨ ਉੱਤੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਨੌਜਵਾਨ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਚਟਾਨ ਬਣ ਕੇ ਖੜ੍ਹਨ - ਐਸ.ਐਚ.ਓ. ਸੱਭਰਵਾਲ
Ad Position 24
No active advertisement