ਸੰਗਰੂਰ, 22 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 75 ਵੇਂ ਜਨਮ ਦਿਨ ਉੱਤੇ ਮੰਦਿਰ ਸ੍ਰੀ ਦਾਦਰੀ ਵਾਲਾ ਨਾਭਾ ਗੇਟ ਸੰਗਰੂਰ ਵਿਖੇ ਪਿ੍ੰਸੀਪਲ ਸ੍ਰੀਮਤੀ ਮੰਜੂਲਾ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਸੁੰਦਰ ਕਾਂਡ ਦੇ ਪਾਠ ਦਾ ਆਯੋਜਨ ਕੀਤਾ ਗਿਆ | ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਇਸ ਸਮਾਰੋਹ ਵਿਚ ਸ਼ਿਰਕਤ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਲੰਬੀ ਉਮਰ ਦੀ ਕਾਮਨਾ ਪ੍ਰਾਰਥਨਾ ਵੀ ਕੀਤੀ | ਇਕੱਤਰ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਮੰਜੂਲਾ ਸ਼ਰਮਾ ਨੇ ਕਿਹਾ ਕਿ ਪਿਛਲੇ ਪੰਦਰਾਂ ਸਾਲਾਂ ਦੌਰਾਨ ਇਸ ਢੰਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਸੇਵਾ ਕਰ ਰਹੇ ਹਨ, ਉਸ ਦੇ ਮੱਦੇਨਜ਼ਰ ਦੇਸ਼ ਵੱਡੀਆਂ ਉਚਾਈਆਂ ਨੂੰ ਛੂਹ ਰਿਹਾ ਹੈ | ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨੂੰ ਪ੍ਰਧਾਨ ਮੰਤਰੀ ਆਪਣਾ ਪਰਿਵਾਰ ਮੰਨਦੇ ਹਨ ਅਤੇ ਦੇਸ਼ ਵਾਸੀ ਵੀ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕਰ ਰਹੇ ਹਨ | ਇਸ ਮੌਕੇ ਸੰਤੋਸ਼ ਗੁਪਤਾ, ਕਾਂਤਾ ਸ਼ਰਮਾ, ਪਰਮਜੀਤ ਸ਼ਰਮਾ, ਰਵਿੰਦਰ ਕੌਰ ਸੈਣੀ, ਕਿ੍ਸ਼ਨਾ, ਰਮਨ ਗਰਗ, ਰੀਨੂੰ ਰਾਣੀ ਵੀ ਮੌਜੂਦ ਸਨ |