25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੈਨਸ਼ਨਰ ਜਥੇਬੰਦੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੇ 3 ਲੱਖ

Ad Position 21
No active advertisement
ਅਜੀਤ ਡੈਸਕ 24-09-2025
ਸੰਗਰੂਰ, 23 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਇਕਾਈ ਦਾ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਭੁਪਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਹੁਲ ਚਾਬਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਉਨ੍ਹਾਂ ਦੇ ਨਾਲ ਜਨਰਲ ਸਕੱਤਰ ਸ੍ਰੀ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਯੂਨਿਟ ਦੇ ਚੇਅਰਮੈਨ ਜਗਜੀਤ ਇੰਦਰ ਸਿੰਘ, ਜੰਟ ਸਿੰਘ ਸੋਹੀਆਂ, ਸਤਪਾਲ ਸਿੰਗਲਾ, ਓਮ ਪ੍ਰਕਾਸ਼ ਸ਼ਰਮਾ, ਹਰਵਿੰਦਰ ਸਿੰਘ ਭੱਠਲ, ਗੁਰਦੇਵ ਸਿੰਘ ਲੂੰਬਾ, ਅਮਰ ਸਿੰਘ, ਨੈਸ਼ਨਲ ਅਵਾਰਡੀ ਸਤਦੇਵ ਸ਼ਰਮਾ ਆਦਿ ਮੌਜੂਦ ਸਨ | ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਭੁਪਿੰਦਰ ਸਿੰਘ ਜੱਸੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਚਾਬਾ ਜੀ ਦੇ ਧਿਆਨ ਵਿਚ ਲਿਆਂਦਾ ਕਿ ਐਸੋਸੀਏਸ਼ਨ ਜਿੱਥੇ ਪੈਨਸ਼ਨਰਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰਦੀ ਹੈ | ਉਸ ਦੇ ਨਾਲ ਹੀ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਯੋਗਦਾਨ ਪਾਉਂਦੀ ਹੈ | ਉਨ੍ਹਾਂ ਵਲੋਂ ਸੰਗਰੂਰ ਯੂਨਿਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਇਕੱਠੀ ਕੀਤੀ ਤਿੰਨ ਲੱਖ ਦੀ ਰਾਸ਼ੀ ਦਾ ਚੈੱਕ ਪੰਜਾਬ ਵਿਚ ਆਏ ਹੜ੍ਹਾਂ ਨਾਲ ਪੀੜਤ ਲੋਕਾਂ ਲਈ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸੌਂਪਿਆ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਚਾਬਾ ਨੇ ਐਸੋਸੀਏਸ਼ਨ ਵਲੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸਮੇਂ ਵਿਚ ਜਿਹੜੇ ਪੈਨਸ਼ਨਰਾਂ ਵਲੋਂ ਸਮਾਜ ਸੇਵਾ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਂਦਾ ਹੈ ਨੂੰ ਸਨਮਾਨ ਕਰਨ ਦਾ ਵੀ ਵਿਸ਼ਵਾਸ ਦਿਵਾਇਆ | ਇਸ ਮੌਕੇ ਤੇ ਹਰਪਾਲ ਸਿੰਘ ਸੰਗਰੂਰੀਆ, ਓਮ ਪ੍ਰਕਾਸ਼ ਸ਼ਰਮਾ, ਨੰਦ ਲਾਲ ਮਲਹੋਤਰਾ, ਨਰਾਤਾ ਰਾਮ ਸਿੰਗਲਾ, ਮੋਹਨ ਸਿੰਘ, ਜਰਨੈਲ ਸਿੰਘ ਸੁਰੇਸ਼ ਕੁਮਾਰ ਸਿੰਗਲਾ, ਭਗਵਾਨ ਦਾਸ, ਬਿਰਜ ਮੋਹਨ, ਤੇਜਾ ਸਿੰਘ, ਓਮ ਪ੍ਰਕਾਸ਼ ਖਿੱਪਲ, ਪੀ.ਪੀ. ਸ਼ਰਮਾ, ਅਸ਼ੋਕ ਸ਼ਰਮਾ, ਰਜਿੰਦਰ ਸਿੰਘ ਚੰਗਾਲ, ਕਰਨੈਲ ਸਿੰਘ ਸੇਖੋਂ, ਲਾਲ ਚੰਦ ਸੈਣੀ, ਸੁਰਿੰਦਰ ਸਿੰਘ ਸੋਢੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਵਿਧਾਇਕ ਡਾ. ਰਹਿਮਾਨ ਨੇ ਪੰਚਾਇਤ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
Ad Position 24