ਲਹਿਰਾਗਾਗਾ, 24 ਸਤੰਬਰ (ਅਸ਼ੋਕ ਗਰਗ) - ਨੇੜਲੇ ਪਿੰਡ ਲਹਿਲ ਕਲਾਂ ਦੇ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਇੱਕ ਵਿਅਕਤੀ ਨੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਪਿੰਡ ਦੇ ਸਰਪੰਚ ਗੁਰਜੀਤ ਸਿੰਘ ਫ਼ੌਜੀ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਰਮਜੀਤ ਸਿੰਘ (46) ਪੁੱਤਰ ਗੁਰਮੇਲ ਸਿੰਘ ਵਾਸੀ ਲਹਿਲ ਕਲਾਂ ਜਿਸ ਦੇ ਸਿਰ ਲੱਖਾਂ ਰੁਪਏ ਦਾ ਕਰਜ਼ਾ ਸੀ ਤੇ ਕੁਝ ਸਮਾਂ ਪਹਿਲਾਂ ਉਸ ਦੇ ਜਵਾਨ ਪੁੱਤਰ ਦੀ ਵੀ ਮੌਤ ਹੋ ਗਈ ਸੀ ਇਸ ਕਾਰਨ ਉਹ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ | ਉਹ ਕੱਲ੍ਹ ਜਾਖ਼ਲ (ਹਰਿਆਣਾ) ਵਿਖੇ ਚਲਾ ਗਿਆ ਰੇਲ ਗੱਡੀ ਦੇ ਹੇਠ ਆ ਕੇ ਆਪਣੀ ਜਾਨ ਦੇ ਦਿੱਤੀ | ਜਾਖ਼ਲ ਦੀ ਰੇਲਵੇ ਪੁਲਿਸ ਨੇ ਮਿ੍ਤਕ ਕਰਮਜੀਤ ਸਿੰਘ ਦੇ ਪੁੱਤਰ ਬਲਰਾਜ ਸਿੰਘ ਦੇ ਬਿਆਨਾਂ ਮੁਤਾਬਕ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ | ਮਿ੍ਤਕ ਆਪਣੇ ਪਿੱਛੇ ਵਿਧਵਾ ਤੋਂ ਇਲਾਵਾ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ |