28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਨਾਜ ਮੰਡੀ ਅਮਰਗੜ੍ਹ 'ਚ ਵਿਧਾਇਕ ਗੱਜਣਮਾਜਰਾ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 25-09-2025
ਅਮਰਗੜ੍ਹ, 24 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਅਨਾਜ ਮੰਡੀ ਅਮਰਗੜ੍ਹ 'ਚ ਝੋਨੇ ਦੀ ਸਰਕਾਰੀ ਖ਼ਰੀਦ ਹਲਕਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਸ਼ੁਰੂ ਕਰਵਾਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਸਰਕਾਰ ਵਲੋਂ ਖ਼ਰੀਦਿਆ ਜਾਵੇਗਾ | ਉਨ੍ਹਾਂ ਨੇ ਸਾਰੀਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਤਾਕੀਦ ਕੀਤੀ ਕਿ ਇਸ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ | ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਅਤੇ ਆੜ੍ਹਤੀ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਪ੍ਰਦੀਪ ਜੱਗੀ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਨਾਲ ਦੀ ਨਾਲ ਉਨ੍ਹਾਂ ਦੇ ਝੋਨੇ ਦੀ ਖ਼ਰੀਦ ਕੀਤੀ ਜਾ ਸਕੇ | ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ,ਪੀ ਏ ਰਜੀਵ ਕੁਮਾਰ, ਸਰਪੰਚ ਮਨਪ੍ਰੀਤ ਸਿੰਘ ਮਣੀ ਨੰਗਲ, ਕੋਆਰਡੀਨੇਟਰ ਗੁਰਜੀਤ ਸਿੰਘ ਰਾਮਪੁਰ ਛੰਨਾ, ਜਗਜੀਤ ਸਿੰਘ ਸੰਧੂ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਅਮਰਗੜ੍ਹ, ਜਰਨੈਲ ਸਿੰਘ ਲਸੋਈ, ਨੰਬਰਦਾਰ ਪਰਮਜੀਤ ਸਿੰਘ, ਆੜ੍ਹਤੀ ਦਰਸ਼ਨ ਸਿੰਘ ਸੋਹੀ, ਬਲਵੀਰ ਸਿੰਘ ਢਢੋਗਲ, ਬਲਦੇਵ ਕੁਮਾਰ ਗੋਇਲ, ਦਰਸ਼ਨ ਕੁਮਾਰ ਦਰਸੀ ਰਕੇਸ਼ ਗੁਪਤਾ, ਹਰਸੰਗਤ ਸਿੰਘ ਸੋਹੀ, ਤੀਰਥ ਸਿੰਘ ਸੋਹੀ, ਸ਼ਹਿਰੀ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਗੁਰਵੀਰ ਸਿੰਘ ਸੋਹੀ, ਕੌਂਸਲਰ ਗੁਰਦਾਸ ਸਿੰਘ, ਸ਼ਰਧਾ ਰਾਮ,ਬਚਿੱਤਰ ਸਿੰਘ ਬਿੱਟਾ, ਅਸ਼ਵਨੀ ਬਾਗੜੀਆਂ, ਹਰਜਿੰਦਰ ਸਿੰਘ ਮੰਨਵੀ, ਨਰਦੇਵ ਸਿੰਘ ਗੁਰਦਾਸ ਸਿੰਘ, ਗੁਰਦੀਪ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਮੈਂਬਰ ਤੋਂ ਇਲਾਵਾ ਹਰਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਅਮਰਗੜ੍ਹ, ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਸੀਜ਼ਨ ਵਿਚ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 25 ਪਿੰਡਾਂ ਦੀ ਪਛਾਣ ਅਗਲੀ ਖ਼ਬਰ ਰੇਲ ਗੱਡੀ ਥੱਲੇ ਆ ਕੇ ਕੀਤੀ ਖ਼ੁਦਕੁਸ਼ੀ
Ad Position 24