28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਸੀਜ਼ਨ ਵਿਚ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 25 ਪਿੰਡਾਂ ਦੀ ਪਛਾਣ

Ad Position 21
No active advertisement
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ ਚਾਬਾ | ਤਸਵੀਰ: ਮੁਕੇਸ਼ ਕੁਮਾਰ <br/> 25-09-2025
ਸੰਗਰੂਰ, 24 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਝੋਨੇ ਦੀ ਕਟਾਈ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ 25 ਪਿੰਡਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਪਿਛਲੇ ਸੀਜ਼ਨ ਦੌਰਾਨ ਸਭ ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ | ਇਹਨਾਂ ਪਿੰਡਾਂ ਉੱਤੇ ਐਤਕੀਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਿੱਖੀ ਨਜ਼ਰ ਰਹੇਗੀ | ਜੇਕਰ ਇਸ ਸਾਲ ਕਿਸੇ ਨੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਚ ਪਿਛਲੇ ਸੀਜ਼ਨ ਵਿਚ ਪਿੰਡ ਛਾਜਲੀ ਵਿਚ ਸਭ ਤੋਂ ਵੱਧ 44 ਅੱਗਾਂ ਲੱਗੀਆਂ ਸਨ, ਜਦਕਿ ਪਿੰਡ ਲੌਂਗੋਵਾਲ ਵਿਚ 41, ਪਿੰਡ ਸ਼ੇਰੋਂ ਵਿਚ 32, ਸੁਨਾਮ ਵਿਚ 28, ਘਰਾਚੋਂ ਵਿਚ 25, ਭਵਾਨੀਗੜ੍ਹ ਵਿਚ 22, ਬਾਲੀਆਂ ਵਿਚ 21, ਮੰਡਵੀ ਵਿਚ 21, ਚੱਠਾ ਨਨਹੇੜਾ ਵਿਚ 19, ਬੱਲਰਾਂ ਵਿਚ 18, ਚੀਮਾ ਵਿਚ 17, ਗੋਬਿੰਦਗੜ੍ਹ ਜੇਜੀਆਂ ਵਿਚ 17, ਖਡਿਆਲ ਵਿਚ 17, ਲਹਿਲ ਕਲਾਂ ਵਿਚ 15, ਉਭਾਵਾਲ ਵਿਚ 15, ਬੰਗਾਂ ਵਿਚ 14, ਭੁਟਾਲ ਕਲਾਂ ਵਿਚ 14, ਗੱਗੜਪੁਰ ਵਿਚ 14, ਮੂਣਕ ਵਿਚ 14, ਫ਼ਤਹਿਗੜ੍ਹ ਵਿਚ 13, ਹਰਿਆਊ ਵਿਚ 13, ਲੱਡੀ ਵਿਚ 13, ਝੁਨੇੜੀ ਵਿਚ 12, ਮਕਰੋੜ ਸਾਹਿਬ ਵਿਚ 12 ਅਤੇ ਨਮੋਲ ਵਿਚ 12 ਅੱਗਾਂ ਲੱਗਣ ਦੀਆਂ ਘਟਨਾਵਾਂ ਰਿਪੋਰਟ ਹੋਈਆਂ ਸਨ | ਉਨ੍ਹਾਂ ਕਿਹਾ ਕਿ ਜਿਹੜੇ ਵੀ ਪਿੰਡਾਂ ਵਿਚ ਇਹ ਘਟਨਾਵਾਂ ਸਾਹਮਣੇ ਆਈਆਂ ਸਨ ਉਨ੍ਹਾਂ ਪਿੰਡਾਂ ਵਿਚ ਖੇਤੀ ਮਸ਼ੀਨਰੀ ਦੀ ਵੀ ਕੋਈ ਕਮੀ ਨਹੀਂ ਸੀ | ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਕੇਂਦਰੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਵਿਚ ਇਸ ਵਾਰ ਪਰਾਲੀ ਨੂੰ ਬਿਲਕੁਲ ਵੀ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ | ਜੋ ਵੀ ਕਿਸਾਨ ਜਾਂ ਆਮ ਵਿਅਕਤੀ ਹੁਕਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਹੁਣੇ ਤੋਂ ਹੀ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਇਹਨਾਂ ਘਟਨਾਵਾਂ ਉੱਪਰ ਆਪਣੀ ਅੱਖ ਰੱਖਣਗੇ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ | ਦੂਜੇ ਪਾਸੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ ਵੱਲੋਂ ਹੌਟ ਸਪਾਟ ਪਿੰਡ ਛਾਜਲੀ ਅਤੇ ਗੋਬਿੰਦਗੜ੍ਹ ਜੇਜੀਆਂ ਬਲਾਕ ਸੁਨਾਮ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ | ਇਨ੍ਹਾਂ ਪਿੰਡਾਂ ਵਿਚ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਜਿਆਦਾ ਘਟਨਾਵਾਂ ਪਾਈਆਂ ਗਈਆਂ ਸਨ | ਇਸ ਦੇ ਨਾਲ ਹੀ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਇਸ ਵਿਚ ਵਰਤੀ ਜਾਂਦੀ ਮਸ਼ੀਨਰੀ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਮਸ਼ੀਨਰੀ ਸਬੰਧੀ ਤਕਨੀਕੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਤਾਂ ਜੋ ਕਿਸਾਨ ਆਉਣ ਵਾਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ | ਇਸ ਮੌਕੇ ਸ੍ਰੀ ਪਰਮੋਦ ਸਿੰਗਲਾ ਐਸ.ਡੀ.ਐਮ. ਸੁਨਾਮ, ਸ੍ਰੀ ਰੋਹਿਤ ਸਿੰਗਲਾ ਵਾਤਾਵਰਨ ਇੰਜੀਨੀਅਰ, ਪੀ.ਪੀ.ਸੀ.ਬੀ., ਡਾ. ਇੰਦਰਜੀਤ ਸਿੰਘ ਖੇਤੀਬਾੜੀ ਅਫਸਰ, ਇੰਜ. ਗੁਰਿੰਦਰ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ ਸੰਗਰੂਰ, ਡਾ. ਨਰਿੰਦਰਜੀਤ ਸਿੰਘ ਏ.ਡੀ.ਓ ਅਤੇ ਸ੍ਰੀ ਸੁਖਜਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਸੰਗਰੂਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਦਿਵਸ 1 ਅਕਤੂਬਰ ਨੂੰ -ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦਾ ਵਫਦ ਡੀ. ਸੀ. ਨੂੰ ਮਿਲਿਆ ਅਗਲੀ ਖ਼ਬਰ ਅਨਾਜ ਮੰਡੀ ਅਮਰਗੜ੍ਹ 'ਚ ਵਿਧਾਇਕ ਗੱਜਣਮਾਜਰਾ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
Ad Position 24