28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਇੱਕ ਹਫ਼ਤੇ ਵਿਚ 11.99 ਗ੍ਰਾਮ ਚਿੱਟਾ/ਹੈਰੋਇਨ, 60 ਨਸ਼ੀਲੀਆਂ ਗੋਲੀਆਂ ਬਰਾਮਦ - ਡੀ.ਐੱਸ.ਪੀ. ਦਮਨਬੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 25-09-2025
ਧੂਰੀ, 24 ਸਤੰਬਰ (ਧਾਂਦਰਾ) - ਡੀ.ਐਸ.ਪੀ. ਧੂਰੀ ਦਮਨਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ੇ ਦਾ ਖ਼ਾਤਮਾ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਸਮਗਲਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦੇ ਹੋਏ ਸਬ ਡਵੀਜ਼ਨ ਧੂਰੀ ਦੇ ਥਾਣਾ ਸਦਰ ਧੂਰੀ, ਸਿਟੀ ਧੂਰੀ ਅਤੇ ਥਾਣਾ ਸ਼ੇਰਪੁਰ ਦੇ ਏਰੀਆ ਵਿਚ ਸਮਗਲਰਾਂ ਵਿਰੁੱਧ ਐਨ.ਡੀ.ਪੀ.ਐਸ ਅਤੇ ਆਬਕਾਰੀ ਐਕਟ ਤਹਿਤ ਮਿਤੀ 15 ਸਤੰਬਰ ਤੋਂ 21 ਸਤੰਬਰ ਤੱਕ ਇੱਕ ਹਫ਼ਤੇ ਦੌਰਾਨ 04 ਮੁਕੱਦਮੇ ਦਰਜ ਕਰ ਕੇ 05 ਦੋਸ਼ੀਆਨ ਨੂੰ ਕਾਬੂ ਕਰ ਕੇ ਇਨÉਾਂ ਪਾਸੋਂ 11.99 ਗ੍ਰਾਮ ਚਿੱਟਾ/ਹੈਰੋਇਨ, 60 ਨਸ਼ੀਲੀਆਂ ਗੋਲੀਆਂ, ਅਤੇ 198 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਵਾਏ ਗਏ ਹਨ | ਇਸ ਤੋਂ ਇਲਾਵਾ ਲੁੱਟਾ ਖੋਹਾਂ ਦੀਆ ਵਾਰਦਾਤਾਂ ਕਰਨ ਵਾਲੇ ਗੈਂਗ ਅਤੇ ਦੋ ਨੰਬਰ ਵਿਚ ਪਟਾਖੇ ਬਣਾਉਣ ਵਾਲੇ ਵਿਅਕਤੀ ਨੂੰ ਕਾਬੂ ਕਰ ਕੇ ਮੁਕੱਦਮੇ ਦਰਜ ਕੀਤੇ ਗਏ ਹਨ | ਸ਼ਹਿਰ ਧੂਰੀ ਅੰਦਰ ਲਗਾਤਾਰ ਦਿਨ ਰਾਤ ਨਾਕਾ ਬੰਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਜੰਗੀ ਪੱਧਰ ਤੇ ਕਾਰਵਾਈ ਜਾਰੀ ਹੈ | ਉਨ੍ਹਾਂ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਪਿੰਡ/ਮੁਹੱਲਾ ਪੱਧਰ ਅਤੇ ਮੁਹਤਬਰ ਪੁਰਸ਼ਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਸ਼ਨਾਖ਼ਤ ਨੂੰ ਗੁਪਤ ਰੱਖਦੇ ਹੋਏ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਇਸ ਹਫ਼ਤੇ ਦੌਰਾਨ 11 ਵਿਅਕਤੀਆਂ ਦੀ ਰਜਿਸਟਰੇਸ਼ਨ ਕਰਵਾ ਕੇ ਇਲਾਜ ਕਰਵਾਇਆ ਗਿਆ ਹੈ | ਸਬ ਡਵੀਜ਼ਨ ਧੂਰੀ ਦੇ ਏਰੀਆ ਵਿਚ ਨਸ਼ਾ ਤਸਕਰੀ ਕਰਨ ਵਾਲੇ ਸਮਗਲਰਾਂ ਵਲੋ ਨਸਾ ਵੇਚ ਕੇ ਜੋ ਗੈਰ ਕਾਨੂੰਨੀ ਢੰਗ ਨਾਲ ਬਣਾਈ ਜ਼ਮੀਨ ਜਾਇਦਾਦ ਬਾਰੇ ਜਾਂਚ ਪੜਤਾਲ ਜਾਰੀ ਹੈ | ਇਹ ਮੁਹਿੰਮ ਭਵਿੱਖ ਵਿਚ ਵੀ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ | ਪੰਜਾਬ ਪੁਲਿਸ ਲੋਕਾਂ ਦੀ ਸੇਵਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਦਿਨ-ਰਾਤ ਸਖਤ ਮਿਹਨਤ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੇਨ ਜੈਅੰਤੀ ਮਨਾਈ ਅਗਲੀ ਖ਼ਬਰ ਸੁਨਾਮ ਮੰਡੀ ਵਿਖੇ ਝੋਨੇ ਦੀ ਖ਼ਰੀਦ ਹੋਈ ਸ਼ੁਰੂ <br/>
Ad Position 24