28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੇਨ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 25-09-2025
ਲਹਿਰਾਗਾਗਾ, 24 ਸਤੰਬਰ (ਅਸ਼ੋਕ ਗਰਗ) - ਅਗਰਵਾਲ ਸਭਾ ਲਹਿਰਾਗਾਗਾ ਵਲੋਂ ਅੱਜ ਇੱਥੇ ਮਹਾਰਾਜਾ ਅਗਰਸੈਨ ਚੌਂਕ ਵਿਚ ਅਗਰਸੈਨ ਜੈਅੰਤੀ ਉਤਸ਼ਾਹ ਨਾਲ ਮਨਾਈ ਗਈ | ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਤੇ ਅਗਰਵਾਲ ਸਭਾ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਨੈਸ਼ਨਲ ਐਵਾਰਡੀ ਮੈਡਮ ਕਾਂਤਾ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮਹਾਰਾਜਾ ਅਗਰਸੈਨ ਦੀ ਪੂਜਾ ਅਰਚਨਾ ਕਰਨ ਮਗਰੋਂ ਸ਼ਰਧਾ ਸੁਮਨ ਭੇਂਟ ਕੀਤੇ , ਉਨ੍ਹਾਂ ਕਿਹਾ ਕਿ ਅਗਰਵਾਲ ਸਮਾਜ ਦਾ ਇੱਕ ਪਲੇਟਫਾਰਮ 'ਤੇ ਇਕੱਠਾ ਹੋਣਾ ਸਮੇਂ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਅਗਰਵਾਲ ਸਭਾ ਅਗਰਵਾਲ ਸਮਾਜ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਮਹਾਰਾਜਾ ਅਗਰਸੈਨ ਦੇ ਦਿਖਾਏ ਮਾਰਗ ਇੱਕ ਇੱਟ ਇੱਕ ਰੁਪਿਆ 'ਤੇ ਚਲਦੇ ਹੋਏ ਗਰੀਬ ਤੇ ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਕਰਨ ਲਈ ਹੋਰਨਾਂ ਪਰਿਵਾਰਾਂ ਨੂੰ ਪ੍ਰੇਰਿਤ ਕਰ ਰਿਹਾ ਹੈ | ਸੂਬਾ ਪ੍ਰਧਾਨ ਮੈਡਮ ਕਾਂਤਾ ਗੋਇਲ ਨੇ ਅਗਰਵਾਲ ਸਮਾਜ ਨੂੰ ਅਪੀਲ ਕੀਤੀ ਹੈ ਕਿ ਉਹ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਉਣ | ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਅਸੀਂ ਹੜ ਪੀੜਤਾਂ ਦਾ ਦਰਦ ਵੰਡਾਈਏ, ਉਨ੍ਹਾਂ ਸੂਬੇ ਦੀਆਂ ਸਾਰੀਆਂ ਅਗਰਵਾਲ ਸਭਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਕਰਨ | ਮੈਡਮ ਕਾਂਤਾ ਗੋਇਲ ਨੇ ਕਿਹਾ ਕਿ ਉਹ ਖ਼ੁਦ ਇਕ ਲੱਖ ਰੁਪਏ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਜਮ੍ਹਾਂ ਕਰਵਾਉਣਗੇ | ਇਸ ਤੋਂ ਇਲਾਵਾ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਪੰਜਾਬ ਵਲੋਂ ਸੰਮੇਲਨ ਦੇ ਰਾਸ਼ਟਰੀ ਪ੍ਰਧਾਨ ਗੋਪਾਲ ਸ਼ਰਨ ਗਰਗ ਦੇ ਮਾਰਗ ਦਰਸ਼ਨ ਵਿਚ ਅਗਰਵੰਸ਼ ਸ਼੍ਰੋਮਣੀ ਮਹਾਰਾਜਾ ਅਗਰਸੈਨ ਦੀ 5179 ਵੀਂ ਜਨਮ ਜੈਅੰਤੀ 5 ਅਕਤੂਬਰ ਦਿਨ ਐਤਵਾਰ ਨੂੰ ਆਈ ਵੀ ਵਾਈ ਵਰਲਡ ਸਕੂਲ ਰਾਮਾ ਮੰਡੀ (ਜਲੰਧਰ) ਵਿਖੇ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ, ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਲਹਿਰਾਗਾਗਾ ਵਿਖੇ ਪਹੁੰਚੇ ਸੰਮੇਲਨ ਦੇ ਸੂਬਾ ਪ੍ਰਧਾਨ ਸੁਰਿੰਦਰ ਅਗਰਵਾਲ, ਸੂਬਾ ਵਾਇਸ ਪ੍ਰਧਾਨ ਰਕੇਸ਼ ਸਿੰਗਲਾ ਤੇ ਸਕੱਤਰ ਤਰਸੇਮ ਚੰਦ ਖੱਦਰ ਭੰਡਾਰ ਵਾਲੇ ਨੇ ਦੱਸਿਆ ਕਿ ਸਮਾਗਮ ਵਿਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ | ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਸ਼ੀਸ਼ਪਾਲ ਗਰਗ, ਗਰੀਬ ਪਰਿਵਾਰ ਫ਼ੰਡ ਦੇ ਪ੍ਰਧਾਨ ਸੰਜੀਵ ਰੋਡਾ, ਸਮਾਜ ਸੇਵੀ ਜਸ ਪੇਂਟਰ, ਸੰਜੇ ਸਿੰਗਲਾ ਟੀਟੂ, ਮਾਰਕੀਟ ਕਮੇਟੀ ਦੇ ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਭਾਜਪਾ ਦੇ ਸੀਨੀਅਰ ਆਗੂ ਸੰਦੀਪ ਦੀਪੂ, ਕਿ੍ਸ਼ਨ ਸਿੰਗਲਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਲਵਾ ਕਬੱਡੀ ਲੀਗ ਫੈਡਰੇਸ਼ਨ ਦੇ ਜੱਗੀ ਢੀਂਡਸਾ ਚੇਅਰਮੈਨ ਅਤੇ ਨੀਟੂ ਮੰਡੇਰ ਪ੍ਰਧਾਨ ਬਣੇ ਅਗਲੀ ਖ਼ਬਰ ਇੱਕ ਹਫ਼ਤੇ ਵਿਚ 11.99 ਗ੍ਰਾਮ ਚਿੱਟਾ/ਹੈਰੋਇਨ, 60 ਨਸ਼ੀਲੀਆਂ ਗੋਲੀਆਂ ਬਰਾਮਦ - ਡੀ.ਐੱਸ.ਪੀ. ਦਮਨਬੀਰ ਸਿੰਘ <br/>
Ad Position 24