28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵਾਤਾਵਰਨ ਪ੍ਰੇਮੀ ਬਣਨ ਵਿਚ ਸਹਿਯੋਗ ਦੇਣ ਕਿਸਾਨ - ਐੱਸ. ਡੀ. ਐੱਮ <br/>

Ad Position 21
No active advertisement
ਅਜੀਤ ਡੈਸਕ 25-09-2025
ਧੂਰੀ, 24 ਸਤੰਬਰ (ਸੰਜੇ ਲਹਿਰੀ) - ਮਾਨਯੋਗ ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਵੱਖ-ਵੱਖ ਸੂਬਿਆਂ ਨੂੰ ਮਿਲੇ ਸਖ਼ਤ ਦਿਸ਼ਾ ਨਿਰਦੇਸ਼ਾਂ ਦੇ ਚੱਲਦਿਆਂ ਪ੍ਰਸ਼ਾਸਨਿਕ ਅਧਿਕਾਰੀ ਇਸ ਵਾਰ ਖੇਤਾਂ ਵਿਚ ਪਰਾਲੀ ਨਾ ਸਾੜਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਵਿਚ ਜੁਟੇ ਹੋਏ ਹਨ ਅਤੇ ਪਿੰਡਾਂ ਵਿਚ ਸਰਕਾਰੀ ਅਧਿਕਾਰੀਆਂ ਦੀਆਂ ਟੀਮਾਂ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪੂਰੀ ਤਰ੍ਹਾਂ ਨਿਗਾਹ ਰੱਖ ਰਹੇ ਹਨ | ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ ਡੀ ਐਮ ਧੂਰੀ ਸ਼੍ਰੀ ਰਿਸ਼ਭ ਬਾਂਸਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਵਰਤੋ ਅਮਲ ਵਿਚ ਲਿਆ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਹਿਯੋਗ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਕਿਸਾਨਾਂ ਵਿਚ ਜਾਗਰੂਕਤਾ ਆਉਣ ਦੇ ਕਾਰਨ ਪਰਾਲੀ ਸਾੜਨ ਦਾ ਰੁਝਾਨ ਕਾਫੀ ਹੱਦ ਤੱਕ ਘਟ ਗਿਆ ਹੈ ਪ੍ਰੰਤੂ ਅਜੇ ਵੀ ਇੱਕਾ ਦੁੱਕਾ ਕਿਸਾਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰਦੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪਾਸੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚ ਟੀਮਾਂ ਬਣਾ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਨਿਗਾਹ ਰੱਖੀ ਜਾ ਰਹੀ ਹੈ ਅਤੇ ਵਾਰ-ਵਾਰ ਸਮਝਾਉਣ ਦੇ ਬਾਵਜੂਦ ਵੀ ਕਾਨੂੰਨ ਦੀ ਉਲੰਘਣਾ ਕਰ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰ ਕੇ ਪਰਾਲੀ ਵੇਚਣ ਵਾਲੇ ਕਿਸਾਨਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਧੂਰੀ ਤਹਿਸੀਲ ਨਾਲ ਸੰਬੰਧਿਤ ਪਿੰਡਾਂ ਦੇ ਕਿਸਾਨ ਸ੍ਰੀ ਹਰਜੀਤ ਸਿੰਘ ਅਤੇ ਸ਼ੇਰਪੁਰ ਦੇ ਪਿੰਡਾਂ ਨਾਲ ਸੰਬੰਧਿਤ ਕਿਸਾਨ ਸ਼੍ਰੀ ਹਰਵਿੰਦਰ ਸਿੰਘ ਨਾਲ 98558 28263 ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕਾਲਜ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਨਮਾਨ ਸਮਾਰੋਹ 27 ਨੂੰ
Ad Position 24