ਧੂਰੀ, 24 ਸਤੰਬਰ (ਸੰਜੇ ਲਹਿਰੀ) - ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪਿ੍ੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿਚ ਯੂਥ ਫ਼ੈਸਟੀਵਲ ਲਈ ਵਿਦਿਆਰਥੀਆਂ ਦੀ ਚੋਣ ਕਰਨ ਦੇ ਮੰਤਵ ਨਾਲ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਸੁਭਾਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਹੋਣ ਜਾ ਰਹੇ ਯੂਥ ਫ਼ੈਸਟੀਵਲ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਪ੍ਰਤਿਭਾ ਖੋਜ ਮੁਕਾਬਲੇ ਦੌਰਾਨ ਮਹਿੰਦੀ ਲਗਾਉਣ ਦੇ ਮੁਕਾਬਲੇ ਵਿਚ ਕਮਲਪ੍ਰੀਤ ਕੌਰ, ਸਾਨੀਆ ਅਤੇ ਰੁਪਿੰਦਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ 'ਤੇ ਚੁਣਿਆ ਗਿਆ | ਰੰਗੋਲੀ ਬਣਾਉਣ ਲਈ ਰਾਧਿਕਾ ਅਤੇ ਸਾਨੀਆ ਦੀ ਚੋਣ ਕੀਤੀ ਗਈ | ਇੰਸਟਾਲੇਸ਼ਨ ਵਿਚ ਜਸਕੀਰਤ ਸਿੰਘ, ਪ੍ਰਭਵਿਜੇ ਸਿੰਘ, ਜਸਕਰਨ ਸਿੰਘ ਅਤੇ ਅਰਸ਼ਦੀਪ ਸਿੰਘ ਦੀ ਚੋਣ ਕੀਤੀ ਗਈ | ਇਸ ਤੋਂ ਇਲਾਵਾ ਪੋਸਟਰ ਮੇਕਿੰਗ, ਮੌਕੇ 'ਤੇ ਚਿੱਤਰਕਾਰੀ, ਕਾਰਟੂਨਿੰਗ ਲਈ ਵੀ ਵਿਦਿਆਰਥੀਆਂ ਦੀ ਚੋਣ ਕੀਤੀ ਗਈ | ਇਸ ਮੌਕੇ ਕਾਮਰਸ ਵਿਭਾਗ ਦੇ ਕੋਆਰਡੀਨੇਟਰ ਡਾ. ਅਮਿਤਾ ਜੈਨ, ਪ੍ਰੋ. ਪ੍ਰਭਜੋਤ ਕੌਰ ਅਤੇ ਪ੍ਰੋ. ਰੁਪਾਲੀ ਗਰਗ ਹਾਜ਼ਰ ਸਨ |