28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

'ਵਿਸ਼ਵ ਪੰਜਾਬੀ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਅਹਿਮਦਗੜ੍ਹ, 24 ਸਤੰਬਰ (ਸੁਖਜੀਤ ਸਿੰਘ ਖੇੜਾ) - ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ਤੇ 'ਵਿਸ਼ਵ ਪੰਜਾਬੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਵਿਚ ਸਕੂਲ ਵਿਚ ਆ ਕੇ ਪੰਜਾਬ ਦੇ ਵਾਸੀ ਹੋਣ ਦੀ ਨੁਮਾਇੰਦਗੀ ਕੀਤੀ | ਸਕੂਲ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਗੁਰਮੁਖੀ ਲਿਪੀ ਦੇ ਦੋ-ਦੋ ਪੇਜ ਲਿਖ ਕੇ ਆਪਣੀ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕੀਤਾ | ਸਕੂਲ ਵਿਚ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਕਵਿਤਾ ਲੇਖਣ, ਨਿਬੰਧ ਲੇਖਣ, ਸ਼ਬਦ ਜੋੜ ਮੁਕਾਬਲੇ, ਬੋਲ ਲਿਖਤ ਮੁਕਾਬਲੇ ਕਰਵਾਏ ਗਏ ਸੰਸਥਾ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਵਾਲੀਆ, ਐਮ.ਡੀ ਗੁਰਮਤਪਾਲ ਸਿੰਘ ਵਾਲੀਆ, ਟਰੱਸਟੀ ਮੈਡਮ ਰਮਨਪ੍ਰੀਤ ਕੌਰ ਵਾਲੀਆ ਤੇ ਸਕੂਲ ਦੇ ਪਿ੍ੰਸੀਪਲ ਮੈਡਮ ਦਲਜੀਤ ਕੌਰ ਅÏਲਖ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਅਤੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਨਾਲ ਜੁੜ ਕੇ ਰਹਿਣ ਦੀ ਤਾਕੀਦ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹਮੇਸ਼ਾ ਉਹ ਕੌਮਾਂ ਹੀ ਮਹਾਨ ਬਣਦੀਆਂ ਹਨ ਜੋ ਆਪਣੀ ਮਾਤਰ ਭਾਸ਼ਾ ਨਾਲ ਜੁੜ ਕੇ ਰਹਿੰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਧੂਰੀ ਸ਼ਹਿਰ ਦੇ ਕ੍ਰਾਂਤੀ ਚੌਂਕ ਵਿਚ ਬਣੇਗਾ ਘੰਟਾ ਘਰ, ਜਲਦੀ ਕੰਮ ਹੋਵੇਗਾ ਸ਼ੁਰੂ : ਪ੍ਰਧਾਨ ਪੁਸ਼ਪਾ ਰਾਣੀ ਤਾਇਲ <br/... ਅਗਲੀ ਖ਼ਬਰ ਇੰਸਪੈਕਟਰ ਵਰਿੰਦਰ ਸਿੰਘ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸੰਬੰਧੀ ਕਿਸਾਨਾਂ ਨਾਲ ਮੀਟਿੰਗ
Ad Position 24