28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਧੂਰੀ ਸ਼ਹਿਰ ਦੇ ਕ੍ਰਾਂਤੀ ਚੌਂਕ ਵਿਚ ਬਣੇਗਾ ਘੰਟਾ ਘਰ, ਜਲਦੀ ਕੰਮ ਹੋਵੇਗਾ ਸ਼ੁਰੂ : ਪ੍ਰਧਾਨ ਪੁਸ਼ਪਾ ਰਾਣੀ ਤਾਇਲ <br/>

Ad Position 21
No active advertisement
ਅਜੀਤ ਡੈਸਕ 25-09-2025
ਧੂਰੀ, 24 ਸਤੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਸ਼ਹਿਰ ਦੇ ਸੁੰਦਰੀਕਰਨ ਨੂੰ ਨਵਾਂ ਰੂਪ ਦੇਣ ਲਈ ਇੱਕ ਹੋਰ ਮਹੱਤਵਪੂਰਨ ਯੋਜਨਾ ਅੱਗੇ ਵਧ ਰਹੀ ਹੈ | ਨਗਰ ਕੌਂਸਲ ਧੂਰੀ ਦੀ ਪ੍ਰਧਾਨ ਪੁਸ਼ਪਾ ਰਾਣੀ ਤਾਇਲ ਨੇ ਦੱਸਿਆ ਕਿ ਸ਼ਹਿਰ ਦੇ ਕ੍ਰਾਂਤੀ ਚੌਂਕ ਵਿਚ ਮਹਾਰਾਜਾ ਅਗਰਸੈਨ ਦੀ ਮੂਰਤੀ ਸਥਾਪਿਤ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਇੱਕ ਆਧੁਨਿਕ ਕਲਾਕ ਟਾਵਰ ਵੀ ਬਣਾਇਆ ਜਾਵੇਗਾ | ਇਸ ਪ੍ਰਾਜੈਕਟ ਲਈ ਲਗਭਗ 1 ਕਰੋੜ 41 ਲੱਖ ਰੁਪਏ ਦਾ ਖਰਚਾ ਅੰਦਾਜ਼ਨ ਲੱਗੇਗਾ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਦੇ ਸ਼ਹਿਰਾਂ ਨੂੰ ਸੁੰਦਰ ਅਤੇ ਆਕਰਸ਼ਕ ਬਣਾਉਣ ਲਈ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ | ਧੂਰੀ ਸ਼ਹਿਰ, ਜੋ ਇਤਿਹਾਸਕ ਅਤੇ ਵਪਾਰਕ ਮਹੱਤਤਾ ਰੱਖਦਾ ਹੈ, ਵਿਚ ਕਲਾਕ ਟਾਵਰ ਬਣਨ ਨਾਲ ਨਾ ਸਿਰਫ਼ ਸ਼ਹਿਰ ਦੀ ਸੋਭਾ ਵਧੇਗੀ, ਸਗੋਂ ਲੋਕਾਂ ਨੂੰ ਇੱਕ ਨਵੀਂ ਪਹਿਚਾਣ ਵੀ ਮਿਲੇਗੀ | ਪੁਸ਼ਪਾ ਰਾਣੀ ਤਾਇਲ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਕ੍ਰਾਂਤੀ ਚੌਂਕ ਦੀ ਖ਼ੂਬਸੂਰਤੀ ਵਿਚ ਚਾਰ ਚੰਦ ਲੱਗਣਗੇ | ਇੱਥੇ ਬਣਾਏ ਜਾਣ ਵਾਲੇ ਕਲਾਕ ਟਾਵਰ ਵਿਚ ਆਧੁਨਿਕ ਸੁਵਿਧਾਵਾਂ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ | ਨਾਲ ਹੀ ਆਲੇ-ਦੁਆਲੇ ਸੁੰਦਰੀਕਰਨ ਅਤੇ ਲਾਈਟਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਦਾ ਵਧੇਰੇ ਸੁੰਦਰੀਕਰਨ ਕੀਤਾ ਜਾ ਸਕੇ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਜਲਦੀ ਹੀ ਇਹ ਯੋਜਨਾ ਜ਼ਮੀਨੀ ਪੱਧਰ 'ਤੇ ਸ਼ੁਰੂ ਹੋਵੇਗੀ | ਇਸ ਨਾਲ ਧੂਰੀ ਸ਼ਹਿਰ ਦੇ ਵਿਕਾਸ ਨੂੰ ਨਵਾਂ ਮੋੜ ਮਿਲੇਗਾ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ | ਇਸ ਮੌਕੇ ਉਨ੍ਹਾਂ ਨੇ ਧੂਰੀ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਸ਼ੀਰਵਾਦ ਸਦਕਾ ਨਗਰ ਕੌਂਸਲ ਸ਼ਹਿਰ ਨੂੰ ਹੋਰ ਸੁੰਦਰ ਅਤੇ ਵਿਕਸਿਤ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੇਗੀ |

Ad Position 22
No active advertisement
ਪਿਛਲੀ ਖ਼ਬਰ ਬਰੇਨਟਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ 'ਵਿਸ਼ਵ ਪੰਜਾਬੀ ਦਿਵਸ' ਮਨਾਇਆ
Ad Position 24