28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਡੀ. ਸੀ. ਵਿਰਾਜ ਐਸ. ਤਿੜਕੇ ਅਤੇ ਐਸ. ਐਸ. ਪੀ. ਗਗਨ ਅਜੀਤ ਸਿੰਘ ਵੱਲੋਂ ਹੌਟਸਪੌਟ ਪਿੰਡਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 25-09-2025
ਸੰਦੌੜ, 24 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਜ਼ਿਲ੍ਹਾ ਮਲੇਰਕੋਟਲਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ-ਮਿੱਤਰ ਵਿਕਲਪਾਂ ਨੂੰ ਪ੍ਰੋਤਸਾਹਿਤ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਗਗਨ ਅਜੀਤ ਸਿੰਘ ਨੇ ਹੌਟਸਪੌਟ ਪਿੰਡ ਦਸੌਦਾ ਸਿੰਘ ਵਾਲਾ ਅਤੇ ਜਲਵਾਣਾ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਦੋਵਾਂ ਅਧਿਕਾਰੀਆਂ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਆਧੁਨਿਕ ਮਸ਼ੀਨਰੀ ਅਤੇ ਸਿਹਤਮੰਦ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ |ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਆਪਣੇ ਪਿੰਡਾਂ ਨੂੰ ''ਪਰਾਲੀ ਨਾ ਸਾੜਨ ਵਾਲੇ ਪਿੰਡ'' ਬਣਾਉਣ, ਸਗੋਂ ਨੇੜਲੇ ਗੁਆਂਢੀ ਪਿੰਡਾਂ ਨੂੰ ਵੀ ਇਸ ਯਤਨ ਨਾਲ ਜੋੜਨ | ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਮਿੱਟੀ ਦੀ ਉਪਜਾਊ ਤਾਕਤ ਵਧਾਉਂਦਾ ਹੈ, ਅਗਲੀ ਫਸਲ ਦੀ ਪੈਦਾਵਾਰ ਲਈ ਲਾਭਦਾਇਕ ਹੈ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਬੇਲਰ ਆਦਿ ਮਸ਼ੀਨਾਂ ਵਾਜਬ ਸਹੂਲਤਾਂ ਦੇ ਨਾਲ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਕਿਸਾਨਾਂ ਦੀ ਮਦਦ ਲਈ ਇੱਕ ਸਮਰਪਿਤ ਕਾਲ ਸੈਂਟਰ ਵੀ ਕਾਇਮ ਕੀਤਾ ਗਿਆ ਹੈ |ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਪ੍ਰਸ਼ਾਸਨ ਦੇ ਨਾਲ ਮਿਲ ਕੇ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਖੇਤਾਂ ਵਿੱਚ ਅੱਗ ਲਗਾਉਣ 'ਤੇ ਪੂਰੀ ਤਰ੍ਹਾਂ ਮਨਾਹੀ ਹੈ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਕਿਸਾਨਾਂ ਨੂੰ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ |ਇਸ ਮੌਕੇ ਐਸ.ਡੀ.ਐਮ. ਗੁਰਮੀਤ ਕੁਮਾਰ ਬਾਂਸਲ, ਡੀ.ਐਸ.ਪੀ. ਮਾਨਵਜੀਤ ਸਿੰਘ, ਬੀ.ਡੀ.ਪੀ.ਓ. ਜਸਵਿੰਦਰ ਸਿੰਘ, ਹਲਕਾ ਸੰਗਠਨ ਇੰਚਾਰਜ ਸੰਤੌਖ ਸਿੰਘ, ਖੇਤੀਬਾੜੀ ਬਲਾਕ ਅਫ਼ਸਰ ਸੰਦੀਪ ਸਿੰਘ, ਮਨਿੰਦਰਦੀਪ ਸਿੰਘ, ਖੇਤੀਬਾੜੀ ਇੰਸਪੈਕਟਰ ਹਰਮਿੰਦਰ ਸਿੰਘ ਕਲਿਆਣ, ਮਨਦੀਪ ਸਿੰਘ ਏ.ਟੀ.ਐਮ ਸਮੇਤ ਹੋਰ ਵੀ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੇਨ ਡਿਸਪੋਜ਼ਲ ਚੈਂਬਰ ਦੀਆਂ ਤਿੰਨ ਮੋਟਰਾਂ ਖ਼ਰਾਬ ਹੋਣ ਕਾਰਣ ਸ਼ਹਿਰ ਵਿਚ ਥਾਂ-ਥਾਂ ਸੀਵਰੇਜ ਹੋ ਰਿਹਾ ਹੈ ਓਵਰ ਫਲੋਅ ਅਗਲੀ ਖ਼ਬਰ ਬਰੇਨਟਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ
Ad Position 24