ਅਮਰਗੜ੍ਹ, 24 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਪੀੜਤ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਨਾ ਸਿਰਫ਼ ਸਮਝਿਆ, ਸਗੋਂ ਦਿਲ ਖੋਲ੍ਹ ਕੇ ਉਨ੍ਹਾਂ ਦੀ ਮਦਦ ਵੀ ਕੀਤੀ | ਉਨ੍ਹਾਂ ਦੀ ਇਸ ਸੇਵਾ-ਭਾਵਨਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਨਾ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਲਈ ਸਭ ਤੋਂ ਯੋਗ ਨੇਤਾ ਹਨ, ਸਗੋਂ ਪੰਜਾਬ ਦੀ ਵਾਗਡੋਰ ਸੰਭਾਲਣ ਦੀ ਪੂਰੀ ਸਮਰੱਥਾ ਵੀ ਰੱਖਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਆਗੂ ਨੰਬਰਦਾਰ ਸੰਦੀਪ ਸਿੰਘ ਸਲਾਰ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਨੂੰ ਸੱਚੇ ਦਿਲ ਨਾਲ ਸਮਝਦੀ ਹੈ | ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿਤਾਂ ਲਈ ਖੜ੍ਹੀ ਰਹੀ ਹੈ ਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰ ਸਕਦੀ ਹੈ | ਪੰਜਾਬ ਦੀ ਅਸਲ ਤਰੱਕੀ ਅਤੇ ਖ਼ੁਸ਼ਹਾਲੀ ਸਿਰਫ਼ ਸੁਖਬੀਰ ਬਾਦਲ ਦੀ ਮਜ਼ਬੂਤ ਅਗਵਾਈ ਹੇਠ ਸੰਭਵ ਹੈ | ਇਸ ਮੌਕੇ ਉਨ੍ਹਾਂ ਨਾਲ ਪ੍ਰਦੀਪ ਸਿੰਘ, ਅਮਰਜੀਤ ਸਿੰਘ, ਸੁਖਵੰਤ ਸਿੰਘ, ਜਗਦੀਪ ਸਿੰਘ ਦੀਪਾ, ਹਰਵਿੰਦਰ ਸਿੰਘ ਕਾਲਾ, ਤਰਨਪ੍ਰੀਤ ਸਿੰਘ, ਹਰਮਨਦੀਪ ਸਿੰਘ, ਗੁਰਵਿੰਦਰ ਸਿੰਘ ਬੁੱਗਾ ਤੇ ਜੋਰਾ ਸਿੰਘ ਆਦਿ ਹਾਜ਼ਰ ਸਨ |