28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪ੍ਰਧਾਨ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-09-2025
ਸੰਗਰੂਰ, 24 ਸਤੰਬਰ (ਧੀਰਜ ਪਸੌਰੀਆ) - ਆਲ ਇੰਡੀਆ ਸਟੇਟ ਗੌਰਮਿੰਟ ਇਮਪਲਾਈਜ ਫੈਡਰੇਸ਼ਨ ਵੱਲੋਂ ਐਲਾਨੇ ਦੇਸ਼ ਵਿਆਪੀ ਅੰਦੋਲਨ ਤਹਿਤ ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ ਨੇ ਰੋਸ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਭੇਜਿਆ | ਵੱਖ ਵੱਖ ਵਿਭਾਗ ਵਿਭਾਗਾਂ ਦੇ ਮੁਲਾਜ਼ਮਾਂ ਨੇ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੰਗਾਲੀਵਾਲਾ, ਮਾਲਵਿੰਦਰ ਸਿੰਘ ਸੰਧੂ ਅਤੇ ਫਕੀਰ ਸਿੰਘ ਟਿੱਬਾ ਦੀ ਅਗਵਾਈ ਵਿਚ ਰੈਲੀ ਕਰਦਿਆਂ ਮੰਗ ਕੀਤੀ ਕਿ ਚਾਰ ਕਿਰਤ ਕੋਡ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਵੱਖ-ਵੱਖ ਵਿਭਾਗਾਂ ਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਰੈਗੂਲਰ ਕੀਤੇ ਜਾਣ, ਠੇਕਾ ਪ੍ਰਣਾਲੀ ਬੰਦ ਕੀਤੀ ਜਾਵੇ, ਵੱਖ ਵੱਖ ਸਰਕਾਰੀ ਵਿਭਾਗਾਂ ਅੰਦਰ ਖਾਲੀ ਪਈਆਂ ਪੋਸਟਾਂ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ, ਕੌਮੀ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ, ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਸੰਵਿਧਾਨ ਦੀ ਧਾਰਾ 310 ਤੇ 311(2) ਏ, ਬੀ, ਸੀ ਰੱਦ ਕੀਤੀਆਂ ਜਾਣ, ਕੇਂਦਰ ਰਾਜ ਵਿੱਤੀ ਸੰਬੰਧਾਂ ਨੂੰ ਪੁਨਰ ਪਰਿਭਾਸ਼ਿਤ ਕੀਤਾ ਜਾਵੇ | ਇਸ ਦੇ ਨਾਲ ਮੁਲਾਜ਼ਮ ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਦੇਸ਼ ਦੇ ਸੰਵਿਧਾਨ ਅੰਦਰ ਦਰਜ ਧਰਮ ਨਿਰਪੱਖਤਾ ਦੇ ਸਿਧਾਂਤ ਨੂੰ ਮੂਲ ਰੂਪ ਵਿਚ ਲਾਗੂ ਕੀਤਾ ਜਾਵੇ | ਰੈਲੀ ਨੂੰ ਮੁਲਾਜ਼ਮ ਆਗੂ ਸਤਨਾਮ ਸਿੰਘ ਸੰਗਤੀਵਾਲਾ, ਬਲਦੇਵ ਸਿੰਘ ਬਡਰੁੱਖਾਂ, ਜਸਵਿੰਦਰ ਸਿੰਘ ਗਾਗਾ, ਜਗਜੀਤ ਸਿੰਘ ਭੱਠਲ, ਮੇਜਰ ਸਿੰਘ ਭਟਾਲ, ਮਿੰਟੂ ਗੁਰਨੇ, ਸਰਵਣ ਸਿੰਘ ਸੰਗਰੂਰ, ਸੰਮੀ ਮਲੇਰਕੋਟਲਾ, ਸੋਮ ਦੱਤ ਅਨਦਾਣਾ ਅਤੇ ਕਰਨ ਪ੍ਰਤਾਪ ਸੰਗਰੂਰ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦਾ ਸਨਮਾਨ ਅਗਲੀ ਖ਼ਬਰ 5 ਦਹਾਕਿਆਂ ਤੋਂ ਜੀਵਨ ਬਸਰ ਕਰ ਰਹੇ ਝੁੱਗੀਆਂ ਵਾਲਿਆਂ ਦੇ ਰੈਣ ਬਸੇਰਿਆਂ ਨੂੰ ਪ੍ਰਸ਼ਾਸਨ ਨੇ ਖ਼ਾਲੀ ਕਰਵਾਇਆ
Ad Position 24