26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਗੁਰਜੋਤ ਢੀਂਡਸਾ ਵਲੋਂ ਸਰਗਰਮੀ ਤੇਜ਼

Ad Position 21
No active advertisement
ਅਜੀਤ ਡੈਸਕ 26-09-2025
ਅਮਰਗੜ੍ਹ, 25 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਸਰਗਰਮੀਆਂ ਤੇਜ਼ ਕਰਦਿਆਂ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਵਲੋਂ ਹਲਕੇ ਦੇ ਪਿੰਡ ਪਿੰਡ ਜਾ ਕੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਕਿਸੇ ਕੜੀ ਤਹਿਤ ਪਿੰਡ ਰੁੜਕੀ ਕਲਾਂ ਵਿਖੇ ਹੋਈ ਮੀਟਿੰਗ 'ਚ ਉਚੇਚੇ ਤੌਰ ਤੇ ਪੁੱਜ ਕੇ ਗੁਰਜੋਤ ਢੀਂਡਸਾ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਨੌਜਵਾਨਾਂ ਨੂੰ ਪਾਰਟੀ ਲਈ ਤਕੜੇ ਹੋ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਹੁਣ ਪੰਜਾਬ ਦੇ ਲੋਕ ਕਾਂਗਰਸ ਪਾਰਟੀ 'ਚ ਭਰੋਸਾ ਜਿਤਾਉਣ ਲੱਗੇ ਹਨ ਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਨੌਜਵਾਨ ਕਾਂਗਰਸ ਪਾਰਟੀ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਅਬਜ਼ਰਵਰ ਹਲਕਾ ਪੱਧਰ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਨਰੋਇਆ ਸੰਗਠਨ ਤਿਆਰ ਹੋ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਜਗਰੂਪ ਸਿੰਘ ਬਿੱਟੂ, ਯੂਥ ਕਾਂਗਰਸ ਆਗੂ ਸੁੱਖੀ ਨਾਰੀਕੇ, ਗੁਰਸੇਵਕ ਸਿੰਘ ਗੁਆਰਾ, ਦੀਪਾਂਸ਼ ਕੌਂਸਲ ਚੀਨੂੰ, ਸਰਪੰਚ ਗੁਰਵਿੰਦਰ ਸਿੰਘ ਸਲਾਰ ਅਤੇ ਗੁਰਜੀਤ ਸਿੰਘ ਸਲਾਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੀੜਤ ਸੱਸਾਂ ਦੀ ਫ਼ਰਿਆਦ ਪਹਿਲ ਦੇ ਆਧਾਰ ਉੱਤੇ ਸੁਣਦਾ ਹੈ ਮਹਿਲਾ ਕਮਿਸ਼ਨ ਅਗਲੀ ਖ਼ਬਰ ਮਾਰਕੀਟ ਕਮੇਟੀ ਸੰਗਰੂਰ ਨੇ ਬਾਸਮਤੀ ਖ਼ਰੀਦਦਾਰਾਂ ਨੂੰ ਕੱਢੇ ਨੋਟਿਸ
Ad Position 24