26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪੀੜਤ ਸੱਸਾਂ ਦੀ ਫ਼ਰਿਆਦ ਪਹਿਲ ਦੇ ਆਧਾਰ ਉੱਤੇ ਸੁਣਦਾ ਹੈ ਮਹਿਲਾ ਕਮਿਸ਼ਨ

Ad Position 21
No active advertisement
ਅਜੀਤ ਡੈਸਕ 26-09-2025
ਸੰਗਰੂਰ, 25 ਸਤੰਬਰ (ਫੁੱਲ, ਦਮਨ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਅÏਰਤਾਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਖੁੱਲ੍ਹੇ ਦਰਬਾਰ ਵਿਚ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਨਾਲ ਸੰਬੰਧਿਤ ਕਮਿਸ਼ਨ ਕੋਲ ਚੱਲ ਰਹੇ 25 ਕੇਸਾਂ ਦੀ ਸੁਣਵਾਈ ਹੋਈ ਜਦਕਿ 10 ਨਵੇਂ ਕੇਸ ਵੀ ਇਸ ਜਨ ਸੁਣਵਾਈ ਦੌਰਾਨ ਆਏ | ਕੁੱਲ 35 ਕੇਸਾਂ ਵਿਚੋਂ 30 ਕੇਸਾਂ ਦਾ ਆਪਸੀ ਰਜ਼ਾਮੰਦੀ ਜਾਂ ਕਾਨੂੰਨੀ ਤਰੀਕੇ ਨਾਲ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ | ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇੱਥੇ ਇਹਨਾਂ ਕੇਸਾਂ ਦੀ ਸੁਣਵਾਈ ਕਰਦਿਆਂ ਜਾਂਚ ਅਧਿਕਾਰੀਆਂ ਨੂੰ ਕਾਨੂੰਨੀ ਦਾਇਰੇ ਵਿਚ ਰਹਿੰਦਿਆਂ ਜਲਦ ਤੋਂ ਜਲਦ ਜਾਂਚ ਮੁਕੰਮਲ ਕਰਨ ਅਤੇ ਪੀੜਿਤ ਧਿਰਾਂ ਨੂੰ ਇਨਸਾਫ਼ ਦਿਵਾਇਆ ਜਾਣਾ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਕੀਤੀਆਂ | ਪੱਤਰਕਾਰ ਸੰਮੇਲਨ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਕਿਸੇ ਵੀ ਕੇਸ ਵਿਚ ਸੱਸਾਂ ਜਾਂ ਨੂੰਹਾਂ ਵਿਚ ਫ਼ਰਕ ਨਹੀਂ ਕਰਦਾ, ਕਮਿਸ਼ਨ ਸਾਰਿਆਂ ਲਈ ਬਰਾਬਰ ਹੈ | ਹਰੇਕ ਫ਼ੈਸਲਾ ਸਿਰਫ਼ ਮੈਰਿਟ ਦੇ ਅਧਾਰ ਉੱਤੇ ਹੀ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਅÏਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਦਿ੍ੜਤਾ ਨਾਲ ਕੰਮ ਕਰ ਰਿਹਾ ਹੈ ਪਰ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੱਥੇ ਅਧਿਕਾਰ ਸਾਡਾ ਹੱਕ ਹਨ ਉੱਥੇ ਹੀ ਸਮਾਜ ਦੀ ਬਿਹਤਰੀ ਲਈ ਸਭ ਧਿਰਾਂ ਨੂੰ ਆਪਣੇ ਫ਼ਰਜ਼ਾਂ ਪ੍ਰਤੀ ਵੀ ਓਨਾ ਹੀ ਸੁਚੇਤ ਰਹਿਣਾ ਚਾਹੀਦਾ ਹੈ | ਇਕ ਸਵਾਲ ਦੇ ਜਵਾਬ ਵਿਚ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਪਾਸ ਦਾਜ ਸਬੰਧੀ ਬਹੁਤ ਸ਼ਿਕਾਇਤਾਂ ਆਉਂਦੀਆਂ ਹਨ | ਜਿਨ੍ਹਾਂ ਦੀ ਪੜ੍ਹਤਾਲ ਹੁੰਦੀ ਹੈ ਉਨ੍ਹਾਂ ਵਿਚ ਬਹੁਤੇ ਕੇਸ ਝੂਠੇ ਪਾਏ ਜਾਂਦੇ ਹਨ | ਇਸ ਲਈ ਅਜਿਹੇ ਝੂਠੇ ਕੇਸ ਪਾਉਣ ਤੋਂ ਬਚਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਸੱਸਾਂ ਵਲੋਂ ਅਕਸਰ ਸ਼ਿਕਾਇਤਾਂ ਮਿਲਦੀਆਂ ਹਨ ਕਿ ਨੰੂਹਾਂ ਵਲੋਂ ਉਨ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ, ਮਾਨਸਿਕ ਅਤੇ ਸਰੀਰਕ ਜੁਲਮ ਵੀ ਕੀਤਾ ਜਾਂਦਾ ਹੈ | ਅਜਿਹੇ ਕੇਸਾਂ ਵਿਚ ਅਸੀਂ ਬਜ਼ੁਰਗ ਔਰਤਾਂ ਦੇ ਨਾਲ ਖੜ੍ਹਦੇ ਹਾਂ | ਇਸ ਮੌਕੇ ਉਨ੍ਹਾਂ ਨੇ ਸਮਾਜ ਨੂੰ ਅਪੀਲ ਕੀਤੀ ਕਿ ਛੋਟੀਆਂ ਛੋਟੀਆਂ ਗੱਲਾਂ ਨਾਲ ਰਿਸ਼ਤਿਆਂ ਵਿਚ ਵਿਗਾੜ ਨਾ ਪਾਇਆ ਜਾਵੇ ਅਤੇ ਪਰਿਵਾਰਕ ਇਕਾਈ ਦੇ ਮਹੱਤਵ ਨੂੰ ਸਮਝਦਿਆਂ ਇੱਕ ਚੰਗੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ | ਇਸ ਮੌਕੇ ਐੱਸ ਪੀ (ਸਥਾਨਕ) ਸ੍ਰ ਦਿਲਪ੍ਰੀਤ ਸਿੰਘ, ਐਸਡੀਐਮ ਸ੍ਰ ਚਰਨਜੋਤ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਪ੍ਰਭਦਪੀ ਸਿੰਘ ਨੱਥੋਵਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਤੇਂਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਡੀ.ਏ.ਪੀ. ਖਾਦ ਦੀ ਕਾਣੀ-ਵੰਡ ਨੂੰ ਲੈ ਕੇ ਸਹਿਕਾਰਤਾ ਆਗੂਆਂ ਨੇ ਖੋਲਿ੍ਹਆ ਮੋਰਚਾ ਅਗਲੀ ਖ਼ਬਰ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਗੁਰਜੋਤ ਢੀਂਡਸਾ ਵਲੋਂ ਸਰਗਰਮੀ ਤੇਜ਼
Ad Position 24